< Titus 1 >
1 Paul, a servant of God and an apostle of Jesus Christ for the faith of God’s elect and their knowledge of the truth that leads to godliness,
੧ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।
2 in the hope of eternal life, which God, who cannot lie, promised before time began. (aiōnios )
੨ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। (aiōnios )
3 In His own time He has made His word evident in the proclamation entrusted to me by the command of God our Savior.
੩ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।
4 To Titus, my true child in our common faith: Grace and peace from God the Father and Christ Jesus our Savior.
੪ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
5 The reason I left you in Crete was that you would set in order what was unfinished and appoint elders in every town, as I directed you.
੫ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।
6 An elder must be blameless, the husband of but one wife, having children who are believers and who are not open to accusation of indiscretion or insubordination.
੬ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।
7 As God’s steward, an overseer must be above reproach—not self-absorbed, not quick-tempered, not given to drunkenness, not violent, not greedy for money.
੭ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।
8 Instead, he must be hospitable, a lover of good, self-controlled, upright, holy, and disciplined.
੮ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
9 He must hold firmly to the faithful word as it was taught, so that he can encourage others by sound teaching and refute those who contradict it.
੯ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
10 For many are rebellious and full of empty talk and deception, especially those of the circumcision,
੧੦ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।
11 who must be silenced. For the sake of dishonorable gain, they undermine entire households and teach things they should not.
੧੧ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।
12 As one of their own prophets has said, “Cretans are always liars, evil beasts, lazy gluttons.”
੧੨ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ।
13 This testimony is true. Therefore rebuke them sternly, so that they will be sound in the faith
੧੩ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
14 and will pay no attention to Jewish myths or to the commands of men who have rejected the truth.
੧੪ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।
15 To the pure, all things are pure; but to the defiled and unbelieving, nothing is pure. Indeed, both their minds and their consciences are defiled.
੧੫ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।
16 They profess to know God, but by their actions they deny Him. They are detestable, disobedient, and unfit for any good deed.
੧੬ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।