< Zechariah 14 >
1 Behold, a day of the LORD is coming when your plunder will be divided in your presence.
੧ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ।
2 For I will gather all the nations for battle against Jerusalem, and the city will be captured, the houses looted, and the women ravished. Half of the city will go into exile, but the rest of the people will not be removed from the city.
੨ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।
3 Then the LORD will go out to fight against those nations, as He fights in the day of battle.
੩ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ।
4 On that day His feet will stand on the Mount of Olives, east of Jerusalem, and the Mount of Olives will be split in two from east to west, forming a great valley, with half the mountain moving to the north and half to the south.
੪ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।
5 You will flee by My mountain valley, for it will extend to Azal. You will flee as you fled from the earthquake in the days of Uzziah king of Judah. Then the LORD my God will come, and all the holy ones with Him.
੫ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।
6 On that day there will be no light, no cold or frost.
੬ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਮੱਧਮ ਪੈ ਜਾਣਗੇ।
7 It will be a day known only to the LORD, without day or night; but when evening comes, there will be light.
੭ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।
8 And on that day living water will flow out from Jerusalem, half of it toward the Eastern Sea and the other half toward the Western Sea, in summer and winter alike.
੮ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ।
9 On that day the LORD will become King over all the earth—the LORD alone, and His name alone.
੯ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।
10 All the land from Geba to Rimmon south of Jerusalem will be turned into a plain, but Jerusalem will be raised up and will remain in her place, from the Benjamin Gate to the site of the First Gate to the Corner Gate, and from the Tower of Hananel to the royal winepresses.
੧੦ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।
11 People will live there, and never again will there be an utter destruction. So Jerusalem will dwell securely.
੧੧ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ।
12 And this will be the plague with which the LORD strikes all the peoples who have warred against Jerusalem: Their flesh will rot while they stand on their feet, their eyes will rot in their sockets, and their tongues will rot in their mouths.
੧੨ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।
13 On that day a great panic from the LORD will come upon them, so that each will seize the hand of another, and the hand of one will rise against the other.
੧੩ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ।
14 Judah will also fight at Jerusalem, and the wealth of all the surrounding nations will be collected—gold, silver, and apparel in great abundance.
੧੪ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ।
15 And a similar plague will strike the horses and mules, camels and donkeys, and all the animals in those camps.
੧੫ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ।
16 Then all the survivors from the nations that came against Jerusalem will go up year after year to worship the King, the LORD of Hosts, and to celebrate the Feast of Tabernacles.
੧੬ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।
17 And should any of the families of the earth not go up to Jerusalem to worship the King, the LORD of Hosts, then the rain will not fall on them.
੧੭ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ।
18 And if the people of Egypt will not go up and enter in, then the rain will not fall on them; this will be the plague with which the LORD strikes the nations who do not go up to celebrate the Feast of Tabernacles.
੧੮ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ।
19 This will be the punishment of Egypt and of all the nations that do not go up to celebrate the Feast of Tabernacles.
੧੯ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ।
20 On that day, HOLY TO THE LORD will be inscribed on the bells of the horses, and the cooking pots in the house of the LORD will be like the sprinkling bowls before the altar.
੨੦ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
21 Indeed, every pot in Jerusalem and Judah will be holy to the LORD of Hosts, and all who sacrifice will come and take some pots and cook in them. And on that day there will no longer be a Canaanite in the house of the LORD of Hosts.
੨੧ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।