< Zechariah 8 >
1 Again the word of the LORD of Hosts came to me, saying:
੧ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
2 This is what the LORD of Hosts says: “I am jealous for Zion with great zeal; I am jealous for her with great fervor.”
੨ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ।
3 This is what the LORD says: “I will return to Zion and dwell in Jerusalem. Then Jerusalem will be called the City of Truth, and the mountain of the LORD of Hosts will be called the Holy Mountain.”
੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।
4 This is what the LORD of Hosts says: “Old men and old women will again sit along the streets of Jerusalem, each with a staff in hand because of great age.
੪ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
5 And the streets of the city will be filled with boys and girls playing there.”
੫ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।
6 This is what the LORD of Hosts says: “If this is impossible in the eyes of the remnant of this people in these days, should it also be impossible in My eyes?” declares the LORD of Hosts.
੬ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
7 This is what the LORD of Hosts says: “I will save My people from the land of the east and from the land of the west.
੭ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ।
8 I will bring them back to dwell in Jerusalem, where they will be My people, and I will be their faithful and righteous God.”
੮ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
9 This is what the LORD of Hosts says: “Let your hands be strong, you who now hear these words spoken by the prophets who were present when the foundations were laid to rebuild the temple, the house of the LORD of Hosts.
੯ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।
10 For before those days neither man nor beast received wages, nor was there safety from the enemy for anyone who came or went, for I had turned every man against his neighbor.
੧੦ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।
11 But now I will not treat the remnant of this people as I did in the past,” declares the LORD of Hosts.
੧੧ਪਰ ਮੈਂ ਹੁਣ ਇਸ ਪਰਜਾ ਦੇ ਬਚੇ ਹੋਏ ਲੋਕਾਂ ਲਈ ਪਹਿਲਿਆਂ ਦਿਨਾਂ ਵਾਂਗੂੰ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
12 “For the seed will be prosperous, the vine will yield its fruit, the ground will yield its produce, and the skies will give their dew. To the remnant of this people I will give all these things as an inheritance.
੧੨ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।
13 As you have been a curse among the nations, O house of Judah and house of Israel, so I will save you, and you will be a blessing. Do not be afraid; let your hands be strong.”
੧੩ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
14 For this is what the LORD of Hosts says: “Just as I resolved to bring disaster upon you when your fathers provoked Me to anger, and I did not relent,” says the LORD of Hosts,
੧੪ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,
15 “so now I have resolved to do good again to Jerusalem and Judah. Do not be afraid.
੧੫ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!
16 These are the things you must do: Speak truth to one another, render true and sound judgments in your gates,
੧੬ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।
17 do not plot evil in your hearts against your neighbor, and do not love to swear falsely, for I hate all these things,” declares the LORD.
੧੭ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।
18 Then the word of the LORD of Hosts came to me, saying,
੧੮ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
19 “This is what the LORD of Hosts says: The fasts of the fourth, the fifth, the seventh, and the tenth months will become times of joy and gladness, cheerful feasts for the house of Judah. Therefore you are to love both truth and peace.”
੧੯ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।
20 This is what the LORD of Hosts says: “Peoples will yet come—the residents of many cities—
੨੦ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
21 and the residents of one city will go to another, saying: ‘Let us go at once to plead before the LORD and to seek the LORD of Hosts. I myself am going.’
੨੧ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।
22 And many peoples and strong nations will come to seek the LORD of Hosts in Jerusalem and to plead before the LORD.”
੨੨ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ।
23 This is what the LORD of Hosts says: “In those days ten men from the nations of every tongue will tightly grasp the robe of a Jew, saying, ‘Let us go with you, for we have heard that God is with you.’”
੨੩ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।