< 1 Kings 11 >
1 Now a number of strange women were loved by Solomon, women of the Moabites, Ammonites, Edomites, Zidonians, and Hittites:
੧ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
2 The nations of which the Lord had said to the children of Israel, You are not to take wives from them and they are not to take wives from you; or they will certainly make you go after their gods: to these Solomon was united in love.
੨ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।
3 He had seven hundred wives, daughters of kings, and three hundred other wives; and through his wives his heart was turned away.
੩ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।
4 For it came about that when Solomon was old, his heart was turned away to other gods by his wives; and his heart was no longer true to the Lord his God as the heart of his father David had been.
੪ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
5 For Solomon went after Ashtoreth, the goddess of the Zidonians, and Milcom, the disgusting god of the Ammonites.
੫ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।
6 And Solomon did evil in the eyes of the Lord, not walking in the Lord's ways with all his heart as David his father did.
੬ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
7 Then Solomon put up a high place for Chemosh, the disgusting god of Moab, in the mountain before Jerusalem, and for Molech, the disgusting god worshipped by the children of Ammon.
੭ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।
8 And so he did for all his strange wives, who made offerings with burning of perfumes to their gods.
੮ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।
9 And the Lord was angry with Solomon, because his heart was turned away from the Lord, the God of Israel, who had twice come to him in a vision;
੯ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।
10 And had given him orders about this very thing, that he was not to go after other gods; but he did not keep the orders of the Lord.
੧੦ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।
11 So the Lord said to Solomon, Because you have done this, and have not kept my agreement and my laws, which I gave you, I will take the kingdom away from you by force and will give it to your servant.
੧੧ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।
12 I will not do it in your life-time, because of your father David, but I will take it from your son.
੧੨ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ। ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ।
13 Still I will not take all the kingdom from him; but I will give one tribe to your son, because of my servant David, and because of Jerusalem, the town of my selection.
੧੩ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।
14 So the Lord sent Hadad the Edomite to make trouble for Solomon: he was of the king's seed in Edom.
੧੪ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋਂ ਸੀ।
15 And when David had sent destruction on Edom, and Joab, the captain of the army, had gone to put the dead into the earth, and had put to death every male in Edom;
੧੫ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ।
16 (For Joab and all Israel were there six months till every male in Edom had been cut off; )
੧੬ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਉੱਥੇ ਰਿਹਾ ਜਦ ਤੱਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ।
17 Hadad, being still a young boy, went in flight to Egypt, with certain Edomites, servants of his father;
੧੭ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ।
18 And they went on from Midian and came to Paran; and, taking men from Paran with them, they came to Egypt, to Pharaoh, king of Egypt, who gave him a house and gave orders for his food and gave him land.
੧੮ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।
19 Now Hadad was very pleasing to Pharaoh, so that he gave him the sister of his wife, Tahpenes the queen, for his wife.
੧੯ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।
20 And the sister of Tahpenes had a son by him, Genubath, whom Tahpenes took care of in Pharaoh's house; and Genubath was living in Pharaoh's house among Pharaoh's sons.
੨੦ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।
21 Now when Hadad had news in Egypt that David had been put to rest with his fathers, and that Joab, the captain of the army, was dead, he said to Pharaoh, Send me back to my country.
੨੧ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪੁਰਖਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ।
22 But Pharaoh said to him, What have you been short of while you have been with me, that you are desiring to go back to your country? And he said, Nothing; but even so, send me back.
੨੨ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।
23 And God sent another trouble-maker, Rezon, the son of Eliada, who had gone in flight from his lord, Hadadezer, king of Zobah:
੨੩ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।
24 He got some men together and made himself captain of a band of outlaws; and went to Damascus and became king there.
੨੪ਉਸ ਨੇ ਆਪਣੇ ਨਾਲ ਮਨੁੱਖ ਇਕੱਠੇ ਕੀਤੇ ਅਤੇ ਉਹ ਉਨ੍ਹਾਂ ਦੇ ਜੱਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ।
25 He was a trouble to Israel all through the days of Solomon. And this is the damage Hadad did: he was cruel to Israel while he was ruler over Edom.
੨੫ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।
26 And there was Jeroboam, the son of Nebat, an Ephraimite from Zeredah, a servant of Solomon, whose mother was Zeruah, a widow; and his hand was lifted up against the king.
੨੬ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
27 The way in which his hand came to be lifted up against the king was this: Solomon was building the Millo and making good the damaged parts of the town of his father David;
੨੭ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ।
28 And Jeroboam was an able and responsible man; and Solomon saw that he was a good worker and made him overseer of all the work given to the sons of Joseph.
੨੮ਯਾਰਾਬੁਆਮ ਸੂਰਮਾ ਯੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ।
29 Now at that time, when Jeroboam was going out of Jerusalem, the prophet Ahijah the Shilonite came across him on the road; now Ahijah had put on a new robe; and the two of them were by themselves in the open country.
੨੯ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।
30 And Ahijah took his new robe in his hands, parting it violently into twelve.
੩੦ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁੱਕੜਿਆਂ ਵਿੱਚ ਪਾੜ ਸੁੱਟਿਆ।
31 And he said to Jeroboam, Take ten of the parts, for this is what the Lord has said: See, I will take the kingdom away from Solomon by force, and will give ten tribes to you;
੩੧ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।
32 (But one tribe will be his, because of my servant David, and because of Jerusalem, the town which, out of all the tribes of Israel, I have made mine, )
੩੨ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ।
33 Because they are turned away from me to the worship of Ashtoreth, the goddess of the Zidonians, and Chemosh, the god of Moab, and Milcom, the god of the Ammonites; they have not been walking in my ways or doing what is right in my eyes or keeping my laws and my decisions as his father David did.
੩੩ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
34 But I will not take the kingdom from him; I will let him be king all the days of his life, because of David my servant, in whom I took delight because he kept my orders and my laws.
੩੪ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸ਼ਹਿਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ।
35 But I will take the kingdom from his son, and give it to you.
੩੫ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ।
36 And one tribe I will give to his son, so that David my servant may have a light for ever burning before me in Jerusalem, the town which I have made mine to put my name there.
੩੬ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
37 And you I will take, and you will be king over Israel, ruling over whatever is the desire of your soul.
੩੭ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਾ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵਾਂਗਾ।
38 And if you give attention to the orders I give you, walking in my ways and doing what is right in my eyes and keeping my laws and my orders as David my servant did; then I will be with you, building up for you a safe house, as I did for David, and I will give Israel to you.
੩੮ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।
39 (So that I may send trouble for this on the seed of David, but not for ever.)
੩੯ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ।
40 And Solomon was looking for a chance to put Jeroboam to death; but he went in flight to Egypt, to Shishak, king of Egypt, and was in Egypt till the death of Solomon.
੪੦ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ।
41 Now the rest of the acts of Solomon, and all he did, and his wisdom, are they not recorded in the book of the acts of Solomon?
੪੧ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
42 And the time Solomon was king in Jerusalem over all Israel was forty years.
੪੨ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
43 And Solomon went to rest with his fathers, and was put into the earth in the town of David his father: and Solomon went to rest with his fathers and Rehoboam his son became king in his place.
੪੩ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।