< 1 Kings 12 >

1 And Rehoboam went to Shechem, where all Israel had come together to make him king,
ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
2 And, hearing of it, Jeroboam, the son of Nebat, who was still in Egypt, where he had gone in flight from Solomon, and was living there, came back to his town Zeredah, in the hill-country of Ephraim;
ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ।
3 And all the men of Israel came to Rehoboam and said,
ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਇਸਰਾਏਲ ਦੀ ਸਾਰੀ ਸਭਾ ਨੇ ਰਹਬੁਆਮ ਨਾਲ ਗੱਲ ਕੀਤੀ,
4 Your father put a hard yoke on us: if you will make the conditions under which your father kept us down less cruel, and the weight of the yoke he put on us less hard, then we will be your servants.
ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
5 And he said to them, Go away for three days and then come back to me again. So the people went away.
ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਫੇਰ ਮੇਰੇ ਕੋਲ ਆਇਓ ਤਾਂ ਲੋਕ ਚਲੇ ਗਏ।
6 Then King Rehoboam took the opinion of the old men who had been with Solomon his father when he was living, and said, In your opinion, what answer am I to give to this people?
ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ?
7 And they said to him, If you will be a servant to this people today, caring for them and giving them a gentle answer, then they will be your servants for ever.
ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।
8 But he gave no attention to the opinion of the old men, and went to the young men of his generation who were waiting before him:
ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
9 And said to them, What is your opinion? What answer are we to give to this people who have said to me, Make less the weight of the yoke which your father put on us?
ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਈਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?
10 And the young men of his generation said to him, This is the answer to give to the people who came to you saying, Your father put a hard yoke on us; will you make it less? say to them, My little finger is thicker than my father's body;
੧੦ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।
11 If my father put a hard yoke on you, I will make it harder: my father gave you punishment with whips, but I will give you blows with snakes.
੧੧ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।
12 So all the people came to Rehoboam on the third day, as the king had given orders, saying, Come back to me the third day.
੧੨ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ।
13 And the king gave them a rough answer, giving no attention to the suggestion of the old men;
੧੩ਤਦ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ।
14 But giving them the answer put forward by the young men, saying, My father made your yoke hard, but I will make it harder; my father gave you punishment with whips, but I will give it with snakes.
੧੪ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।
15 So the king did not give ear to the people; and this came about by the purpose of the Lord, so that what he had said by Ahijah the Shilonite to Jeroboam, son of Nebat, might be effected.
੧੫ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
16 And when all Israel saw that the king would give no attention to them, the people in answer said to the king, What part have we in David? what is our heritage in the son of Jesse? to your tents, O Israel; now see to your people, David. So Israel went away to their tents.
੧੬ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
17 (But Rehoboam was still king over those of the children of Israel who were living in the towns of Judah.)
੧੭ਪਰ ਉਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ।
18 Then King Rehoboam sent Adoniram, the overseer of the forced work; and he was stoned to death by all Israel. And King Rehoboam went quickly and got into his carriage to go in flight to Jerusalem.
੧੮ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗ਼ਾਰੀਆਂ ਉੱਤੇ ਸੀ, ਪਰ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ।
19 So Israel was turned away from the family of David to this day.
੧੯ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
20 Now when all Israel had news that Jeroboam had come back, they sent for him to come before the meeting of the people, and made him king over Israel: not one of them was joined to the family of David but only the tribe of Judah.
੨੦ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ।
21 When Rehoboam came to Jerusalem, he got together all the men of Judah and the tribe of Benjamin, a hundred and eighty thousand of his best fighting-men, to make war against Israel and get the kingdom back for Rehoboam, the son of Solomon.
੨੧ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।
22 But the word of God came to Shemaiah, the man of God, saying,
੨੨ਤਦ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਅਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ
23 Say to Rehoboam, the son of Solomon, king of Judah, and to all the men of Judah and Benjamin and the rest of the people:
੨੩ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਤੇ ਲੋਕਾਂ ਦੇ ਬਕੀਏ ਨੂੰ ਆਖ ਕਿ
24 The Lord has said, You are not to go to war against your brothers, the children of Israel; go back, every man to his house, because this thing is my purpose. So they gave ear to the word of the Lord, and went back, as the Lord had said.
੨੪ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲੀ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।
25 Then Jeroboam made the town of Shechem in the hill-country of Ephraim a strong place, and was living there; and from there he went out and did the same to Penuel.
੨੫ਤਾਂ ਯਾਰਾਬੁਆਮ ਨੇ ਇਫ਼ਰਾਈਮ ਪਰਬਤ ਵਿੱਚ ਸ਼ਕਮ ਨੂੰ ਬਣਾਇਆ ਅਤੇ ਉਹ ਦੇ ਵਿੱਚ ਵੱਸਿਆ ਅਤੇ ਓਥੋਂ ਜਾ ਕੇ ਪਨੂਏਲ ਨੂੰ ਬਣਾਇਆ।
26 And Jeroboam said in his heart, Now the kingdom will go back to the family of David:
੨੬ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ।
27 If the people go up to make offerings in the house of the Lord at Jerusalem, their heart will be turned again to their lord, to Rehoboam, king of Judah; and they will put me to death and go back to Rehoboam, king of Judah.
੨੭ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ।
28 So after taking thought the king made two oxen of gold; and he said to the people, You have been going up to Jerusalem long enough; see! these are your gods, O Israel, who took you out of the land of Egypt.
੨੮ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।
29 And he put one in Beth-el and the other in Dan.
੨੯ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ।
30 And this became a sin in Israel; for the people went to give worship to the one at Beth-el, and to the other at Dan.
੩੦ਪਰ ਇਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੱਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ।
31 And he made places for worship at the high places, and made priests, who were not Levites, from among all the people.
੩੧ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ।
32 And Jeroboam gave orders for a feast in the eighth month, on the fifteenth day of the month, like the feast which is kept in Judah, and he went up to the altar. And in the same way, in Beth-el, he gave offerings to the oxen which he had made, placing in Beth-el the priests of the high places he had made.
੩੨ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।
33 He went up to the altar he had made in Beth-el on the fifteenth day of the eighth month, the month fixed by him at his pleasure; and he gave orders for a feast for the people of Israel, and went up to the altar, and there he made the smoke of his offerings go up.
੩੩ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।

< 1 Kings 12 >