< 2 Chronicles 22 >

1 And the people of Jerusalem made Ahaziah, his youngest son, king in his place, for the band of men who came with the Arabians to the army had put all the older sons to death. So Ahaziah, the son of Jehoram, became king.
ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ
2 Ahaziah was twenty-two years old when he became king, and he was ruling in Jerusalem for one year. His mother's name was Athaliah, the daughter of Omri.
ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
3 He went in the ways of the family of Ahab, for his mother was his teacher in evil-doing.
ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
4 And he did evil in the eyes of the Lord, as the family of Ahab did; for after the death of his father they were his guides to his destruction.
ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਵੇਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
5 Acting on their suggestion, he went with Jehoram, son of Ahab, king of Israel, to make war on Hazael, king of Aram, at Ramoth-gilead: and Joram was wounded by the bowmen.
ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
6 And he went back to Jezreel to get well from the wounds which they had given him at Ramah when he was fighting against Hazael, king of Aram. And Ahaziah, the son of Jehoram, king of Judah, went down to Jezreel to see Jehoram, the son of Ahab, because he was ill.
ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਆਇਆ ਕਿਉਂ ਜੋ ਉਹ ਬਿਮਾਰ ਸੀ।
7 Now by the purpose of God, Ahaziah's journey to see Jehoram was the cause of his downfall: for when he came there, he went out with Jehoram against Jehu, the son of Nimshi, who had been marked out by the Lord for the destruction of the family of Ahab.
ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।
8 Now when Jehu was effecting the punishment of the family of Ahab, he came to the princes of Judah and the sons of Ahaziah's brothers, the servants of Ahaziah, and put them to death.
ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
9 And he went in search of Ahaziah; and when they came where he was, (for he was in a secret place in Samaria, ) they took him to Jehu and put him to death; then they put his body to rest in the earth, for they said, He is the son of Jehoshaphat, whose heart was true to the Lord. So the family of Ahaziah had no power to keep the kingdom.
ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।
10 Now when Athaliah, the mother of Ahaziah, saw that her son was dead, she had all the rest of the seed of the kingdom of Judah put to death.
੧੦ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ
11 But Jehoshabeath, the daughter of the king, secretly took Joash, the son of Ahaziah, away from among the king's sons who were put to death, and put him and the woman who took care of him in a bedroom. So Jehoshabeath, the daughter of King Jehoram, the wife of Jehoiada the priest and sister of Ahaziah, kept him safe from Athaliah, so that she did not put him to death.
੧੧ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
12 And she kept him safe with her in the house of God for six years, while Athaliah was ruling the land.
੧੨ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।

< 2 Chronicles 22 >