< 2 Chronicles 23 >

1 In the seventh year, Jehoiada made himself strong, and made an agreement with the captains of hundreds, Azariah, the son of Jeroham, Ishmael, the son of Jehohanan, Azariah, the son of Obed, Maaseiah, the son of Adaiah, and Elishaphat, the son of Zichri.
ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
2 And they went through Judah, getting together the Levites and the heads of families in Israel from all the towns of Judah, and they came to Jerusalem.
ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ
3 And all the people made an agreement with the king in the house of God. And he said to them, Truly, the king's son will be king, as the Lord has said about the sons of David.
ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
4 This is what you are to do: let a third of you, of the priests and Levites, who come in on the Sabbath, keep the doors;
ਤੁਸੀਂ ਇਹ ਕੰਮ ਕਰਨਾ। ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
5 And a third are to be stationed at the king's house; and a third at the doorway of the horses: while all the people are waiting in the open spaces round the house of the Lord.
ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
6 But let no one come into the house of the Lord but only the priests and those of the Levites who have work to do there; they may go in for they are holy; but the rest of the people are to keep the orders of the Lord.
ਪਰ ਯਹੋਵਾਹ ਦੇ ਭਵਨ ਵਿੱਚ ਬਿਨ੍ਹਾਂ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਜ਼ਿੰਮੇਵਾਰੀ ਨਾਲ ਯਹੋਵਾਹ ਦੇ ਭਵਨ ਦੀ ਰਾਖੀ ਕਰਨ
7 And the Levites are to make a circle round the king, every man being armed; and any man who comes into the house is to be put to death; you are to keep with the king when he comes in and when he goes out.
ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ
8 So the Levites and all Judah did as Jehoiada the priest had given them orders: every one took with him his men, those who were to come in and those who were to go out on the Sabbath; for Jehoiada had not sent away the divisions.
ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
9 Then Jehoiada the priest gave to the captains of hundreds the spears and body-covers which had been King David's and which were kept in the house of God.
ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,
10 And he put all the people in position, every man with his instruments of war in his hand, from the right side of the house to the left, by the altar and the house and all round the king.
੧੦ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ
11 Then they made the king's son come out, and they put the crown on his head and gave him the arm-bands and made him king: and Jehoiada and his sons put the holy oil on him and said, Long life to the king.
੧੧ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
12 Now Athaliah, hearing the noise of the people running and praising the king, came to the people in the house of the Lord:
੧੨ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।
13 And looking, she saw the king in his place by the pillar at the doorway, and the captains and the horns by his side; and all the people of the land were giving signs of joy and sounding the horns; and the makers of melody were playing on instruments of music, taking the chief part in the song of praise. Then Athaliah, violently parting her robes, said, Broken faith, broken faith!
੧੩ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
14 Then Jehoiada the priest gave orders to the captains of hundreds who had authority over the army, saying, Take her outside the lines, and let anyone who goes after her be put to death with the sword. For the priest said, Let her not be put to death in the house of the Lord.
੧੪ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
15 So they put their hands on her, and she went to the king's house by the doorway of the king's horses; and there she was put to death.
੧੫ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।
16 And Jehoiada made an agreement between the Lord and all the people and the king, that they would be the Lord's people.
੧੬ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ
17 Then all the people went to the house of Baal and had it pulled down, and its altars and images broken up; and Mattan, the priest of Baal, they put to death before the altars.
੧੭ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ
18 And Jehoiada put the work and the care of the house of the Lord into the hands of the priests and the Levites, who had been grouped in divisions by David to make burned offerings to the Lord, as it is recorded in the law of Moses, with joy and song as David had said.
੧੮ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
19 And he put door-keepers at the doors of the Lord's house, to see that no one who was unclean in any way might come in.
੧੯ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
20 Then he took the captains of hundreds and the chiefs and the rulers of the people and all the people of the land, and they came down with the king from the house of the Lord through the higher doorway into the king's house, and put the king on the seat of the kingdom.
੨੦ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ
21 So all the people of the land were glad and the town was quiet, for they had put Athaliah to death with the sword.
੨੧ਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।

< 2 Chronicles 23 >