< 2 Kings 22 >
1 Josiah was eight years old when he became king; and he was ruling in Jerusalem for thirty-one years; his mother's name was Jedidah, daughter of Adaiah of Bozkath.
੧ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।
2 He did what was right in the eyes of the Lord, walking in the ways of David his father, without turning to the right hand or to the left.
੨ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
3 Now in the eighteenth year after he became king, Josiah sent Shaphan, the son of Azaliah, the son of Meshullam, the scribe, to the house of the Lord, saying to him,
੩ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।
4 Go up to Hilkiah, the chief priest, and let him give out the money which is taken into the house of the Lord, which the keepers of the door have got together from the people;
੪ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ
5 And let it be given to the overseers of the work of the Lord's house, to give to the workmen who are making good what was damaged in the house of the Lord;
੫ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ।
6 To the woodworkers and the builders and the stone-cutters; and for getting wood and cut stones for the building up of the house.
੬ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਘੜੇ ਹੋਏ ਪੱਥਰ ਮੁੱਲ ਲੈਣ।
7 They did not have to give any account of the money which was handed to them, for they made use of it with good faith.
੭ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ, ਕਿਉਂ ਜੋ ਉਹ ਵਿਹਾਰ ਦੇ ਖਰੇ ਸਨ।
8 Then Hilkiah, the chief priest, said to Shaphan the scribe, I have made discovery of the book of the law in the house of the Lord. So Hilkiah gave it to Shaphan;
੮ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।
9 Then, after reading it, Shaphan the scribe went in to the king and gave him an account of what had been done, saying, Your servants have given out the money which was in the house, and have given it to the overseers of the work of the house of the Lord.
੯ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।
10 Then Shaphan the scribe said to the king, Hilkiah the priest has given me a book; and he was reading it before the king.
੧੦ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ।
11 And the king, hearing the words of the book of the law, took his robe in his hands, violently parting it as a sign of his grief;
੧੧ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।
12 And he gave orders to Hilkiah the priest, and Ahikam, the son of Shaphan, and Achbor, the son of Micaiah, and Shaphan the scribe, and Asaiah the king's servant, saying,
੧੨ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ
13 Go and get directions from the Lord for me and for the people and for all Judah, about the words of this book which has come to light; for great is the wrath of the Lord which is burning against us, because our fathers have not given ear to the words of this book, to do all the things which are recorded in it.
੧੩ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।
14 So Hilkiah the priest, and Ahikam and Achbor and Shaphan and Asaiah, went to Huldah the woman prophet, the wife of Shallum, the son of Tikvah, the son of Harhas, keeper of the robes, (now she was living in Jerusalem, in the second part of the town; ) and they had talk with her.
੧੪ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।
15 And she said to them, The Lord, the God of Israel, says, Say to the man who sent you to me,
੧੫ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
16 These are the words of the Lord: See, I will send evil on this place and on its people, even everything which the king of Judah has been reading in the book;
੧੬ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ।
17 Because they have given me up, burning offerings to other gods and moving me to wrath by all the work of their hands; so my wrath will be on fire against this place, and will not be put out.
੧੭ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।
18 But to the king of Judah who sent you to get directions from the Lord, say, This is what the Lord, the God of Israel, has said: As to the words which have come to your ears,
੧੮ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।
19 Because your heart was soft, and you made yourself low before me, when you had word of what I said against this place and its people, that they would become a waste and a curse, and you gave signs of grief, weeping before me: truly, I have given ear to you, says the Lord.
੧੯ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ।
20 For this cause I will let you go to your fathers and be put in your last resting-place in peace, and your eyes will not see all the evil which I will send on this place. So they took this news back to the king.
੨੦ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।