< 2 Kings 23 >

1 Then the king sent and got together all the responsible men of Judah and of Jerusalem.
ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।
2 And the king went up to the house of the Lord, with all the men of Judah and all the people of Jerusalem, and the priests and the prophets and all the people, small and great; and they were present at his reading of the book of the law which had come to light in the house of the Lord.
ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।
3 And the king took his place by the pillar, and made an agreement before the Lord, to go in the way of the Lord, and keep his orders and his decisions and his rules with all his heart and all his soul, and to keep the words of the agreement recorded in the book; and all the people gave their word to keep the agreement.
ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।
4 Then the king gave orders to Hilkiah, the chief priest, and to the priests of the second order, and to the keepers of the door, to take out of the house of the Lord all the vessels made for Baal and for the Asherah and for all the stars of heaven; and he had them burned outside Jerusalem in the fields of Kidron, and took the dust of them to Beth-el.
ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
5 And he put an end to the false priests, who had been put in their positions by the kings of Judah to see to the burning of offerings in the high places in the towns of Judah and the outskirts of Jerusalem, and all those who made offerings to Baal and to the sun and the moon and the twelve signs and all the stars of heaven.
ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।
6 And he took the Asherah from the house of the Lord, outside Jerusalem to the stream Kidron, burning it by the stream and crushing it to dust, and he put the dust on the place where the bodies of the common people were put to rest.
ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।
7 And he had the houses pulled down of those who were used for sex purposes in the house of the Lord, where women were making robes for the Asherah.
ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
8 And he made all the priests from the towns of Judah come into Jerusalem, and he made unclean the high places where the priests had been burning offerings, from Geba to Beer-sheba; and he had the high places of the evil spirits pulled down which were by the doorway of Joshua, the ruler of the town, on the left side of the way into the town.
ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
9 Still the priests of the high places never came up to the altar of the Lord in Jerusalem; but they took their food of unleavened bread among their brothers.
ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।
10 And Topheth, in the valley of the sons of Hinnom, he made unclean, so that no man might make his son or his daughter go through the fire to Molech.
੧੦ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।
11 And he took away the horses which the kings of Judah had given to the sun, at the way into the house of the Lord, by the room of Nathan-melech, the unsexed servant, which was in the outer part of the building, and the carriages of the sun he put on fire.
੧੧ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।
12 And the altars on the roof of the high room of Ahaz, which the kings of Judah had made, and the altars which Manasseh had made in the two outer squares of the house of the Lord, were pulled down and crushed to bits, and the dust of them was put into the stream Kidron.
੧੨ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
13 And the high places before Jerusalem, on the south side of the mountain of destruction, which Solomon, king of Israel, had made for Ashtoreth, the disgusting god of the Zidonians, and for Chemosh, the disgusting god of Moab, and for Milcom, the disgusting god of the children of Ammon, the king made unclean.
੧੩ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।
14 The stone pillars were broken to bits and the wood pillars cut down, and the places where they had been were made full of the bones of the dead.
੧੪ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ।
15 And the altar at Beth-el, and the high place put up by Jeroboam, the son of Nebat, who made Israel do evil, that altar and that high place were pulled down; and the high place was burned and crushed to dust and the Asherah was burned.
੧੫ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।
16 Then Josiah, turning round, saw on the mountain the places of the dead, and he sent and had the bones taken out of their places and burned on the altar, so making it unclean, as the Lord had said by the man of God when Jeroboam was in his place by the altar on that feast-day. And he, turning his eyes to the resting-place of the man of God who had given word of these things, said:
੧੬ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।
17 What is that headstone I see over there? And the men of the town said to him, It is the resting-place of the man of God who came from Judah and gave word of all these things which you have done to the altar of Beth-el.
੧੭ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
18 So he said, Let him be; let not his bones be moved. So they let his bones be with the bones of the prophet who came from Samaria.
੧੮ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।
19 Then Josiah took away all the houses of the high places in the towns of Samaria, which the kings of Israel had put up, moving the Lord to wrath, and he did with them as he had done in Beth-el.
੧੯ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।
20 And all the priests of the high places there he put to death on the altars, burning the bones of the dead on them; and then he went back to Jerusalem.
੨੦ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।
21 And the king gave orders to all the people, saying, Keep the Passover to the Lord your God, as it says in this book of the law.
੨੧ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
22 Truly, such a Passover had not been kept in all the days of the judges of Israel or of the kings of Israel or the kings of Judah;
੨੨ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।
23 In the eighteenth year of the rule of King Josiah this Passover was kept to the Lord in Jerusalem.
੨੩ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ।
24 And all those who had control of spirits, and the wonder-workers, and the images, and the false gods, and all the disgusting things which were seen in the land of Judah and in Jerusalem, Josiah put away, so that he might give effect to the words of the agreement recorded in the book which Hilkiah the priest made discovery of in the house of the Lord.
੨੪ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।
25 Never before had there been a king like him, turning to the Lord with all his heart and with all his soul and with all his power, as the law of Moses says; and after him there was no king like him.
੨੫ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।
26 But still the heat of the Lord's wrath was not turned back from Judah, because of all Manasseh had done in moving him to wrath.
੨੬ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।
27 And the Lord said, I will send Judah away from before my face, as I have sent Israel; I will have nothing more to do with this town, which I had made mine, even Jerusalem, and the holy house of which I said, My name will be there.
੨੭ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ।
28 Now the rest of the acts of Josiah, and all he did, are they not recorded in the book of the history of the kings of Judah?
੨੮ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
29 In his days, Pharaoh-necoh, king of Egypt, sent his armies against the king of Assyria to the river Euphrates; and King Josiah went out against him; and he put him to death at Megiddo, when he had seen him.
੨੯ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।
30 And his servants took his body in a carriage from Megiddo to Jerusalem, and put him into the earth there. And the people of the land took Jehoahaz, the son of Josiah, and put the holy oil on him and made him king in place of his father.
੩੦ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ।
31 Jehoahaz was twenty-three years old when he became king, ruling in Jerusalem for three months; his mother's name was Hamutal, the daughter of Jeremiah of Libnah.
੩੧ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
32 He did evil in the eyes of the Lord, as his fathers had done.
੩੨ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
33 And Pharaoh-necoh put him in chains at Riblah in the land of Hamath, so that he might not be king in Jerusalem; and took from the land a tax of a hundred talents of silver and a talent of gold.
੩੩ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।
34 Then Pharaoh-necoh made Eliakim, the son of Josiah, king in place of Josiah his father, changing his name to Jehoiakim; but Jehoahaz he took away to Egypt, where he was till his death.
੩੪ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।
35 And Jehoiakim gave the silver and gold to Pharaoh, taxing the land by his orders to get the money; the people of the land had to give silver and gold, everyone as he was taxed, to make the payment to Pharaoh-necoh.
੩੫ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।
36 Jehoiakim was twenty-five years old when he became king; he was ruling in Jerusalem for eleven years; his mother's name was Zebidah, the daughter of Pedaiah of Rumah.
੩੬ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।
37 He did evil in the eyes of the Lord as his fathers had done.
੩੭ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

< 2 Kings 23 >