< 2 Kings 24 >
1 In his days, Nebuchadnezzar, king of Babylon, came up and Jehoiakim was his servant for three years; then he took up arms against him.
੧ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
2 And the Lord sent against him bands of the Chaldaeans and of the Edomites and of the Moabites and of the children of Ammon; sending them against Judah for its destruction, as he had said by his servants the prophets.
੨ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।
3 Only by the word of the Lord did this fate come on Judah, to take them away from before his face; because of the sins of Manasseh and all the evil he did;
੩ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।
4 And because of the death of those who had done no wrong, for he made Jerusalem full of the blood of the upright; and the Lord had no forgiveness for it.
੪ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।
5 Now the rest of the acts of Jehoiakim, and all he did, are they not recorded in the book of the history of the kings of Judah?
੫ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
6 So Jehoiakim went to rest with his fathers; and Jehoiachin his son became king in his place.
੬ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।
7 And the king of Egypt did not come out of his land again, for the king of Babylon had taken all his country, from the stream of Egypt to the river Euphrates.
੭ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।
8 Jehoiachin was eighteen years old when he became king, he was ruling in Jerusalem for three months, and his mother's name was Nehushta, the daughter of Elnathan of Jerusalem.
੮ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।
9 He did evil in the eyes of the Lord, as his father had done.
੯ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
10 At that time the armies of Nebuchadnezzar came up to Jerusalem and the town was shut in on every side.
੧੦ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।
11 And Nebuchadnezzar, king of Babylon, came there, while his servants were shutting in the town;
੧੧ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।
12 Then Jehoiachin, king of Judah, went out to the king of Babylon, with his mother and his servants and his chiefs and his unsexed servants; and in the eighth year of his rule the king of Babylon took him.
੧੨ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।
13 And he took away all the stored wealth of the Lord's house, and the goods from the king's store-house, cutting up all the gold vessels which Solomon, king of Israel, had made in the house of the Lord, as the Lord had said.
੧੩ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।
14 And he took away all the people of Jerusalem and all the chiefs and all the men of war, ten thousand prisoners; and all the expert workmen and the metal-workers; only the poorest sort of the people of the land were not taken away.
੧੪ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।
15 He took Jehoiachin a prisoner to Babylon, with his mother and his wives and his unsexed servants and the great men of the land; he took them all as prisoners from Jerusalem to Babylon.
੧੫ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।
16 And all the men of war, seven thousand of them, and a thousand expert workmen and metal-workers, all of them strong and able to take up arms, the king of Babylon took away as prisoners into Babylon.
੧੬ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।
17 And the king of Babylon made Mattaniah, his father's brother, king in place of Jehoiachin, changing his name to Zedekiah.
੧੭ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।
18 Zedekiah was twenty-one years old when he became king, and he was king in Jerusalem for eleven years; his mother's name was Hamutal, daughter of Jeremiah of Libnah.
੧੮ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
19 He did evil in the eyes of the Lord, as Jehoiakim had done.
੧੯ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
20 And because of the wrath of the Lord, this came about in Jerusalem and Judah, till he had sent them all away from before him: and Zedekiah took up arms against the king of Babylon.
੨੦ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।