< Ecclesiastes 9 >

1 All this I took to heart, and my heart saw it all: that the upright and the wise and their works are in the hand of God; and men may not be certain if it will be love or hate; all is to no purpose before them.
ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
2 Because to all there is one event, to the upright man and to the evil, to the clean and to the unclean, to him who makes an offering and to him who makes no offering; as is the good so is the sinner; he who takes an oath is as he who has fear of it.
ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
3 This is evil in all things which are done under the sun: that there is one fate for all, and the hearts of the sons of men are full of evil; while they have life their hearts are foolish, and after that — to the dead.
ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
4 For him who is joined to all the living there is hope; a living dog is better than a dead lion.
ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
5 The living are conscious that death will come to them, but the dead are not conscious of anything, and they no longer have a reward, because there is no memory of them.
ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
6 Their love and their hate and their envy are now ended; and they have no longer a part for ever in anything which is done under the sun.
ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
7 Come, take your bread with joy, and your wine with a glad heart. God has taken pleasure in your works.
ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8 Let your clothing be white at all times, and let not your head be without oil.
ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
9 Have joy with the woman of your love all the days of your foolish life which he gives you under the sun. Because that is your part in life and in your work which you do under the sun.
ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
10 Whatever comes to your hand to do with all your power, do it because there is no work, or thought, or knowledge, or wisdom in the place of the dead to which you are going. (Sheol h7585)
੧੦ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol h7585)
11 And again I saw under the sun that the reward goes not to him who is quick, or the fruits of war to the strong; and there is no bread for the wise, or wealth for men of learning, or respect for those who have knowledge; but time and chance come to all.
੧੧ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
12 Even man has no knowledge of his time; like fishes taken in an evil net, or like birds taken by deceit, are the sons of men taken in an evil time when it comes suddenly on them.
੧੨ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
13 This again I have seen under the sun as wisdom and it seemed great to me.
੧੩ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
14 There was a little town and the number of its men was small, and there came a great king against it and made an attack on it, building works of war round about it.
੧੪ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
15 Now there was in the town a poor, wise man, and he, by his wisdom, kept the town safe. But no one had any memory of that same poor man.
੧੫ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
16 Then I said, Wisdom is better than strength, but the poor man's wisdom is not respected, and his words are not given a hearing.
੧੬ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
17 The words of the wise which come quietly to the ear are noted more than the cry of a ruler among the foolish.
੧੭ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
18 Wisdom is better than instruments of war, but one sinner is the destruction of much good.
੧੮ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।

< Ecclesiastes 9 >