< Exodus 19 >

1 In the third month after the children of Israel went out from Egypt, on the same day, they came into the waste land of Sinai.
ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।
2 And when they had gone away from Rephidim and had come into the waste land of Sinai, they put up their tents in the waste land before the mountain: there Israel put up its tents.
ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।
3 And Moses went up to God, and the voice of the Lord came to him from the mountain, saying, Say to the family of Jacob, and give word to the children of Israel:
ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
4 You have seen what I did to the Egyptians, and how I took you, as on eagles' wings, guiding you to myself.
ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।
5 If now you will truly give ear to my voice and keep my agreement, you will be my special property out of all the peoples: for all the earth is mine:
ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
6 And you will be a kingdom of priests to me, and a holy nation. These are the words which you are to say to the children of Israel.
ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
7 And Moses came and sent for the chiefs of the people and put before them all these words which the Lord had given him orders to say.
ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
8 And all the people, answering together, said, Whatever the Lord has said we will do. And Moses took back to the Lord the words of the people.
ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।
9 And the Lord said to Moses, See, I will come to you in a thick cloud, so that what I say to you may come to the ears of the people and they may have belief in you for ever. And Moses gave the Lord word of what the people had said.
ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
10 And the Lord said to Moses, Go to the people and make them holy today and tomorrow, and let their clothing be washed.
੧੦ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।
11 And by the third day let them be ready: for on the third day the Lord will come down on Mount Sinai, before the eyes of all the people.
੧੧ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।
12 And let limits be marked out for the people round the mountain, and say to them, Take care not to go up the mountain or near the sides of it: whoever puts his foot on the mountain will certainly come to his death:
੧੨ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।
13 He is not to be touched by a hand, but is to be stoned or have an arrow put through him; man or beast, he is to be put to death: at the long sounding of a horn they may come up to the mountain.
੧੩ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ।
14 Then Moses went down from the mountain to the people, and made the people holy; and their clothing was washed.
੧੪ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
15 And he said to the people, Be ready by the third day: do not come near a woman.
੧੫ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
16 And when morning came on the third day, there were thunders and flames and a thick cloud on the mountain, and a horn sounding very loud; and all the people in the tents were shaking with fear.
੧੬ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।
17 And Moses made the people come out of their tents and take their places before God; and they came to the foot of the mountain,
੧੭ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ।
18 And all the mountain of Sinai was smoking, for the Lord had come down on it in fire: and the smoke of it went up like the smoke of a great burning; and all the mountain was shaking.
੧੮ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
19 And when the sound of the horn became louder and louder, Moses' words were answered by the voice of God.
੧੯ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ।
20 Then the Lord came down on to Mount Sinai, to the top of the mountain, and the Lord sent for Moses to come up to the top of the mountain, and Moses went up.
੨੦ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।
21 And the Lord said to Moses, Go down and give the people orders to keep back, for fear that a great number of them, forcing their way through to see the Lord, may come to destruction.
੨੧ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ।
22 And let the priests who come near to the Lord make themselves holy, for fear that the Lord may come on them suddenly.
੨੨ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।
23 And Moses said to the Lord, The people will not be able to come up the mountain, for you gave us orders to put limits round the mountain, marking it out and making it holy.
੨੩ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ।
24 And the Lord said to him, Go down, and you and Aaron may come up; but let not the priests and the people make their way through to the Lord, or he will come on them suddenly.
੨੪ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾ ਅਤੇ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਆਉਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ।
25 So Moses went down to the people and said this to them.
੨੫ਤਦ ਮੂਸਾ ਪਰਜਾ ਕੋਲ ਉਤਰਿਆ ਅਤੇ ਉਨ੍ਹਾਂ ਨੂੰ ਦੱਸਿਆ।

< Exodus 19 >