< Ezekiel 40 >
1 In the twenty-fifth year after we had been taken away prisoners, in the first month of the year, on the tenth day of the month, in the fourteenth year after the town was taken, on the very same day, the hand of the Lord was on me, and he took me there.
੧ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ।
2 In the visions of God he took me into the land of Israel, and put me down on a very high mountain, on which there was, as it seemed, a building like a town opposite me.
੨ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਉੱਤੇ ਉਤਾਰਿਆ। ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ।
3 He took me there, and I saw a man, looking like brass, with a linen cord in his hand and a measuring rod: and he was stationed in the doorway.
੩ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ।
4 And the man said to me, Son of man, see with your eyes and give hearing with your ears, and take to heart everything I am going to let you see; for in order that I might let you see them, you have come here: and give an account of all you see to the children of Israel.
੪ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।
5 And there was a wall on the outside of the house all round, and in the man's hand there was a measuring rod six cubits long by a cubit and a hand's measure: so he took the measure of the building from side to side, one rod; and from base to top, one rod.
੫ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।
6 Then he came to the doorway looking to the east, and went up by its steps; and he took the measure of the doorstep, one rod wide.
੬ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ। ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ।
7 And the watchmen's rooms were one rod long and one rod wide; and the space between the rooms was five cubits; the doorstep of the doorway, by the covered way of the doorway inside, was one rod.
੭ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।
8 And he took the measure of the covered way of the doorway inside,
੮ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲੋਂ ਇੱਕ ਕਾਨਾ ਮਿਣੀ।
9 Eight cubits; and its uprights, two cubits; the covered way of the doorway was inside.
੯ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ।
10 And the rooms of the doorway on the east were three on this side and three on that; all three were of the same size; and the uprights on this side and on that were of the same size.
੧੦ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।
11 And he took the measure of the opening of the doorway, ten cubits wide; and the way down the doorway was thirteen cubits;
੧੧ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।
12 And the space in front of the rooms, a cubit on this side and a cubit on that side; and the rooms six cubits on this side and six cubits on that.
੧੨ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।
13 And he took the measure of the doorway from the back of one room to the back of the other, twenty-five cubits across, from door to door.
੧੩ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।
14 And he took the measure of the covered way, twenty cubits; and opening from the covered way of the doorway was the open square round about.
੧੪ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।
15 And from before the opening of the doorway to before the inner covered way of the doorway was fifty cubits.
੧੫ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫ਼ਾਸਲਾ ਸੀ।
16 And the rooms and their uprights had sloping windows inside the doorway all round, and in the same way the covered way had windows all round on the inside: and on every upright there were palm-trees.
੧੬ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।
17 Then he took me into the outer square, and there were rooms and a stone floor made for the open square all round: there were thirty rooms on the stone floor.
੧੭ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।
18 And the stone floor was by the side of the doorways, and was as wide as the doorways were long, even the lower floor.
੧੮ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ।
19 Then he took the measure of the square across, from before the lower doorway inside to before the inner doorway outside, one hundred cubits. And he took me in the direction of the north,
੧੯ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ-ਬਾਹਰ ਸੌ ਹੱਥ ਮਿਣੀ।
20 And there was a doorway to the outer square, looking to the north; and he took the measure of it to see how wide and how long it was.
੨੦ਫੇਰ ਉਸ ਨੇ ਬਾਹਰ ਦੇ ਵੇਹੜੇ ਦੇ ਉਤਰ ਵੱਲ ਮੂੰਹ ਵਾਲੇ ਫਾਟਕ ਦੀ ਲੰਬਾਈ ਤੇ ਚੌੜਾਈ ਮਿਣੀ।
21 And it had three rooms on this side of it and three on that; its uprights and its covered ways were the same size as those of the first doorway: it was fifty cubits long and twenty-five cubits wide.
੨੧ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
22 And its windows, and the windows of its covered ways, and its palm-trees, were the same as those of the doorway looking to the east; and there were seven steps up to it; and the covered way went inside.
੨੨ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ।
23 And there was a doorway to the inner square opposite the doorway on the north, like the doorway on the east; and he took the measure from doorway to doorway, a hundred cubits.
੨੩ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
24 And he took me to the south, and I saw a doorway looking to the south: and he took the measure of its rooms and its uprights and its covered ways by these measures.
੨੪ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ।
25 And there were windows in it and in the covered way all round, like the other windows: it was fifty cubits long and twenty-five cubits wide.
੨੫ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
26 And there were seven steps up to it, and its covered way went inside: and it had palm-trees, one on this side and one on that, on its uprights.
੨੬ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।
27 And there was a doorway to the inner square looking to the south: he took the measure from doorway to doorway to the south, a hundred cubits.
੨੭ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
28 Then he took me to the inner square by the south doorway: and he took the measure of the south doorway by these measures;
੨੮ਤਦ ਉਹ ਮੈਨੂੰ ਦੱਖਣੀ ਫਾਟਕ ਦੇ ਰਾਹ ਅੰਦਰ ਵੇਹੜੇ ਵਿੱਚ ਲਿਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੇ ਦੱਖਣੀ ਫਾਟਕ ਨੂੰ ਮਿਣਿਆ।
29 And the rooms in it and the uprights and the covered ways, by these measures:
੨੯ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਸ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
30 And there were windows in it and in the covered way all round: it was fifty cubits long and twenty-five cubits wide.
੩੦ਡਿਉੜ੍ਹੀ ਚਾਰ ਚੁਫ਼ੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ।
31 The covered way was on the side nearest the outer square; and there were palm-trees on the uprights: and there were eight steps going up to it.
੩੧ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।
32 And he took me into the inner square facing the east: and he took the measure of the doorway by these measures;
੩੨ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ।
33 And of the rooms in it and its uprights and its covered ways, by these measures: and there were windows in it and in the covered way round about: it was fifty cubits long and twenty-five cubits wide.
੩੩ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
34 And the covered way was on the side nearest the outer square; there were palm-trees on the uprights, on this side and on that: and there were eight steps going up to it.
੩੪ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।
35 And he took me to the north doorway: and he took the measure of it by these measures;
੩੫ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੂੰ ਵੇਖਿਆ।
36 Its rooms, its uprights, and its covered way had the same measures, and its covered way had windows all round: it was fifty cubits long and twenty-five cubits wide.
੩੬ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
37 Its uprights were on the side nearest to the outer square; there were palm-trees on the uprights, on this side and on that: and there were eight steps going up to it.
੩੭ਉਹ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।
38 And there was a room with a door in the covered way of the doorway, where the burned offering was washed.
੩੮ਫਾਟਕਾਂ ਦੇ ਥੰਮਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।
39 And in the covered way of the doorway there were two tables on this side and two tables on that side, on which the burned offering and the sin-offering and the offering for error were put to death:
੩੯ਦਰਵਾਜ਼ੇ ਦੀ ਡਿਉੜ੍ਹੀ ਵਿੱਚ ਦੋ ਮੇਜ਼ਾਂ ਇਸ ਪਾਸੇ ਤੇ ਦੋ ਉਸ ਪਾਸੇ ਸਨ, ਤਾਂ ਕਿ ਉਹਨਾਂ ਉੱਤੇ ਹੋਮ ਦੀ ਬਲੀ, ਪਾਪ ਬਲੀ ਅਤੇ ਦੋਸ਼ ਦੀ ਬਲੀ ਕੱਟੀਆਂ ਜਾਣ।
40 On the outer side, to the north, as one goes up to the opening of the doorway, were two tables.
੪੦ਬਾਹਰ ਵੱਲ ਉੱਤਰੀ ਫਾਟਕ ਦੇ ਲਾਂਘੇ ਦੇ ਨੇੜੇ ਦੋ ਮੇਜ਼ਾਂ ਸਨ ਅਤੇ ਫਾਟਕ ਦੀ ਡਿਉੜ੍ਹੀ ਦੇ ਦੂਜੇ ਪਾਸੇ ਦੋ ਮੇਜ਼ਾਂ ਸਨ।
41 There were four tables on one side and four tables on the other, by the side of the doorway; eight tables, on which they put to death the beasts for the offerings.
੪੧ਫਾਟਕ ਦੇ ਨੇੜੇ ਚਾਰ ਮੇਜ਼ਾਂ ਇਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ।
42 And there were four tables for the burned offering, made of cut stone, one and a half cubits long, one and a half cubits wide and a cubit high, where the instruments were placed which were used for putting to death the burned offering and the beasts for the offerings.
੪੨ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।
43 And they had edges all round as wide as a man's hand: and on the tables was the flesh of the offerings.
੪੩ਉਹ ਦੇ ਚੁਫ਼ੇਰੇ ਚਾਰ ਉਂਗਲਾਂ ਲੰਮੇ ਕੁੰਡੇ ਲੱਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।
44 And he took me into the inner square, and there were two rooms in the inner square, one at the side of the north doorway, facing south; and one at the side of the south doorway, facing north.
੪੪ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ। ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ।
45 And he said to me, This room, facing south, is for the priests who have the care of the house.
੪੫ਉਹ ਨੇ ਮੈਨੂੰ ਆਖਿਆ ਕਿ ਇਹ ਕੋਠੜੀ ਜਿਸ ਦਾ ਮੂੰਹ ਦੱਖਣ ਵੱਲ ਹੈ ਉਹਨਾਂ ਜਾਜਕਾਂ ਦੇ ਲਈ ਹੈ, ਜਿਹੜੇ ਡੇਰੇ ਦੀ ਰਾਖੀ ਕਰਦੇ ਹਨ।
46 And the room facing north is for the priests who have the care of the altar: these are the sons of Zadok, who, from among the sons of Levi, come near to the Lord to do the work of his house.
੪੬ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਇਹ ਸਾਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ।
47 And he took the measure of the open square, a hundred cubits long and a hundred cubits wide, being square; and the altar was in front of the house.
੪੭ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।
48 Then he took me to the covered way before the house, and took the measure of its uprights, five cubits on one side and five cubits on the other: and the doorway was fourteen cubits wide; and the side-walls of the doorway were three cubits on one side and three cubits on the other.
੪੮ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।
49 The covered way was twenty cubits long and twelve cubits wide, and they went up to it by ten steps; and there were pillars by the uprights, one on one side and one on the other.
੪੯ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।