< Ezekiel 9 >
1 Then crying out in my hearing in a loud voice, he said, Let the overseers of the town come near, every man armed.
੧ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।
2 And six men came from the way of the higher doorway looking to the north, every man with his axe in his hand: and one man among them was clothed in linen, with a writer's inkpot at his side. And they went in and took their places by the brass altar.
੨ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
3 And the glory of the God of Israel had gone up from the winged ones on which it was resting, to the doorstep of the house. And crying out to the man clothed in linen who had the writer's inkpot at his side,
੩ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।
4 The Lord said to him, Go through the town, through the middle of Jerusalem, and put a mark on the brows of the men who are sorrowing and crying for all the disgusting things which are done in it.
੪ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
5 And to these he said in my hearing, Go through the town after him using your axes: do not let your eyes have mercy, and have no pity:
੫ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
6 Give up to destruction old men and young men and virgins, little children and women: but do not come near any man who has the mark on him: and make a start at my holy place. So they made a start with the old men who were before the house.
੬ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
7 And he said to them, Make the house unclean, make the open places full of dead: go forward and send destruction on the town.
੭ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।
8 Now while they were doing so, and I was untouched, I went down on my face, and crying out, I said, Ah, Lord! will you give all the rest of Israel to destruction in letting loose your wrath on Jerusalem?
੮ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?
9 Then he said to me, The sin of the children of Israel and Judah is very, very great, and the land is full of blood and the town full of evil ways: for they say, The Lord has gone away from the land, and the Lord does not see.
੯ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ।
10 And as for me, my eye will not have mercy, and I will have no pity, but I will send the punishment of their ways on their heads.
੧੦ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।
11 Then the man clothed in linen, who had the inkpot at his side, came back and said, I have done what you gave me orders to do.
੧੧ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।