< Genesis 26 >
1 Then came a time of great need in the land, like that which had been before in the days of Abraham. And Isaac went to Abimelech, king of the Philistines, at Gerar.
੧ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।
2 And the Lord came to him in a vision and said, Do not go down to Egypt; keep in the land of which I will give you knowledge:
੨ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
3 Keep in this land, and I will be with you and give you my blessing; for to you and to your seed will I give all these lands, giving effect to the oath which I made to your father Abraham;
੩ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
4 I will make your seed like the stars of heaven in number, and will give them all these lands, and your seed will be a blessing to all the nations of the earth;
੪ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
5 Because Abraham gave ear to my voice and kept my words, my rules, my orders, and my laws.
੫ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
6 So Isaac went on living in Gerar;
੬ਇਸਹਾਕ ਗਰਾਰ ਵਿੱਚ ਵੱਸਿਆ ਰਿਹਾ
7 And when he was questioned by the men of the place about his wife, he said, She is my sister; fearing to say, She is my wife; for, he said, the men of the place may put me to death on account of Rebekah; because she is very beautiful.
੭ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
8 And when he had been there for some time, Abimelech, king of the Philistines, looking through a window, saw Isaac playing with Rebekah his wife.
੮ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
9 And he said to Isaac, It is clear that she is your wife: why then did you say, She is my sister? And Isaac said, For fear that I might be put to death because of her.
੯ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।
10 Then Abimelech said, What have you done to us? one of the people might well have had connection with your wife, and the sin would have been ours.
੧੦ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।
11 And Abimelech gave orders to his people that anyone touching Isaac or his wife was to be put to death.
੧੧ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।
12 Now Isaac, planting seed in that land, got in the same year fruit a hundred times as much, for the blessing of the Lord was on him.
੧੨ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
13 And his wealth became very great, increasing more and more;
੧੩ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।
14 For he had great wealth of flocks and herds and great numbers of servants; so that the Philistines were full of envy.
੧੪ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
15 Now all the water-holes, which his father's servants had made in the days of Abraham, had been stopped up with earth by the Philistines.
੧੫ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।
16 And Abimelech said to Isaac, Go away from us, for you are stronger than we are.
੧੬ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।
17 So Isaac went away from there, and put up his tents in the valley of Gerar, making his living-place there.
੧੭ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।
18 And he made again the water-holes which had been made in the days of Abraham his father, and which had been stopped up by the Philistines; and he gave them the names which his father had given them.
੧੮ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।
19 Now Isaac's servants made holes in the valley, and came to a spring of flowing water.
੧੯ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।
20 But the herdmen of Gerar had a fight with Isaac's herdmen, for they said, The spring is ours: so he gave the spring the name of Esek, because there was a fight about it.
੨੦ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।
21 Then they made another water-hole, and there was a fight about that, so he gave it the name of Sitnah.
੨੧ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।
22 Then he went away from there, and made another water-hole, about which there was no fighting: so he gave it the name of Rehoboth, for he said, Now the Lord has made room for us, and we will have fruit in this land.
੨੨ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,
23 And from there he went on to Beer-sheba.
੨੩ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।
24 That night the Lord came to him in a vision, and said, I am the God of your father Abraham: have no fear for I am with you, blessing you, and your seed will be increased because of my servant Abraham.
੨੪ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।
25 Then he made an altar there, and gave worship to the name of the Lord, and he put up his tents there, and there his servants made a water-hole.
੨੫ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
26 And Abimelech had come to him from Gerar, with Ahuzzath his friend and Phicol, the captain of his army.
੨੬ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ।
27 And Isaac said to them, Why have you come to me, seeing that in your hate for me you sent me away from you?
੨੭ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?
28 And they said, We saw clearly that the Lord was with you: so we said, Let there be an oath between us and you, and let us make an agreement with you;
੨੮ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
29 That you will do us no damage, even as we put no hand on you, and did you nothing but good, and sent you away in peace: and now the blessing of the Lord is on you.
੨੯ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ।
30 Then he made a feast for them, and they all had food and drink.
੩੦ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
31 And early in the morning they took an oath one to the other: then Isaac sent them away and they went on their way in peace.
੩੧ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।
32 And that day Isaac's servants came to him and gave him word of the water-hole which they had made, and said to him, We have come to water.
੩੨ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
33 And he gave it the name of Shibah: so the name of that town is Beer-sheba to this day.
੩੩ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।
34 And when Esau was forty years old, he took as his wives Judith, the daughter of Beeri the Hittite, and Basemath, the daughter of Elon the Hittite:
੩੪ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।
35 And Isaac and Rebekah had grief of mind because of them.
੩੫ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।