< Genesis 28 >

1 Then Isaac sent for Jacob, and blessing him, said, Do not take a wife from among the women of Canaan;
ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।
2 But go to Paddan-aram, to the house of Bethuel, your mother's father, and there get yourself a wife from the daughters of Laban, your mother's brother.
ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।
3 And may God, the Ruler of all, give you his blessing, giving you fruit and increase, so that you may become an army of peoples.
ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।
4 And may God give you the blessing of Abraham, to you and to your seed, so that the land of your wanderings, which God gave to Abraham, may be your heritage.
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
5 So Isaac sent Jacob away: and he went to Paddan-aram, to Laban, son of Bethuel the Aramaean, the brother of Rebekah, the mother of Jacob and Esau.
ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।
6 So when Esau saw that Isaac had given Jacob his blessing, and sent him away to Paddan-aram to get a wife for himself there, blessing him and saying to him, Do not take a wife from among the women of Canaan;
ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
7 And that Jacob had done as his father and mother said and had gone to Paddan-aram;
ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।
8 It was clear to Esau that his father had no love for the women of Canaan,
ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
9 So Esau went to Ishmael and took Mahalath, the daughter of Abraham's son Ishmael, the sister of Nebaioth, to be his wife in addition to the wives he had.
ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।
10 So Jacob went out from Beer-sheba to go to Haran.
੧੦ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,
11 And coming to a certain place, he made it his resting-place for the night, for the sun had gone down; and he took one of the stones which were there, and putting it under his head he went to sleep in that place.
੧੧ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।
12 And he had a dream, and in his dream he saw steps stretching from earth to heaven, and the angels of God were going up and down on them.
੧੨ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
13 And he saw the Lord by his side, saying, I am the Lord, the God of Abraham your father, and the God of Isaac: I will give to you and to your seed this land on which you are sleeping.
੧੩ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।
14 Your seed will be like the dust of the earth, covering all the land to the west and to the east, to the north and to the south: you and your seed will be a name of blessing to all the families of the earth.
੧੪ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
15 And truly, I will be with you, and will keep you wherever you go, guiding you back again to this land; and I will not give you up till I have done what I have said to you.
੧੫ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
16 And Jacob, awaking from his sleep, said, Truly, the Lord is in this place and I was not conscious of it.
੧੬ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।
17 And fear came on him, and he said, This is a holy place; this is nothing less than the house of God and the doorway of heaven.
੧੭ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
18 And early in the morning Jacob took the stone which had been under his head, and put it up as a pillar and put oil on it.
੧੮ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।
19 And he gave that place the name of Beth-el, but before that time the town was named Luz.
੧੯ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।
20 Then Jacob took an oath, and said, If God will be with me, and keep me safe on my journey, and give me food and clothing to put on,
੨੦ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
21 So that I come again to my father's house in peace, then I will take the Lord to be my God,
੨੧ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।
22 And this stone which I have put up for a pillar will be God's house: and of all you give me, I will give a tenth part to you.
੨੨ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।

< Genesis 28 >