< Genesis 47 >
1 Then Joseph went to Pharaoh, and said, My father and my brothers with their flocks and their herds and all they have, are come from Canaan, and are now in the land of Goshen.
੧ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।
2 And he took five of his brothers to Pharaoh.
੨ਤਦ ਉਸਨੇ ਆਪਣੇ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁਖ ਖੜ੍ਹੇ ਕੀਤੇ।
3 And Pharaoh said to them, What is your business? And they said, Your servants are keepers of sheep, as our fathers were before us.
੩ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ।
4 And they said to Pharaoh, We have come to make a living in this land, because we have no grass for our flocks in the land of Canaan; so now let your servants make a place for themselves in the land of Goshen.
੪ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ।
5 And Pharaoh said to Joseph, Let them have the land of Goshen; and if there are any able men among them, put them over my cattle.
੫ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।
6 And Jacob and his sons came to Joseph in Egypt, and when word of it came to the ears of Pharaoh, king of Egypt, he said to Joseph, Your father and brothers have come to you; all the land of Egypt is before you; let your father and your brothers have the best of the land for their resting-place.
੬ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।
7 Then Joseph made his father Jacob come before Pharaoh, and Jacob gave him his blessing.
੭ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ।
8 And Pharaoh said to him, How old are you?
੮ਫ਼ਿਰਊਨ ਨੇ ਯਾਕੂਬ ਨੂੰ ਆਖਿਆ, ਤੁਹਾਡੀ ਉਮਰ ਕਿੰਨ੍ਹੀ ਹੈ?
9 And Jacob said, The years of my wanderings have been a hundred and thirty; small in number and full of sorrow have been the years of my life, and less than the years of the wanderings of my fathers.
੯ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।
10 And Jacob gave Pharaoh his blessing, and went out from before him.
੧੦ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇ ਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ।
11 And Joseph made a place for his father and his brothers, and gave them a heritage in the land of Egypt, in the best of the land, the land of Rameses, as Pharaoh had given orders.
੧੧ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ।
12 And Joseph took care of his father and his brothers and all his father's people, giving them food for the needs of their families.
੧੨ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।
13 Now there was no food to be had in all the land, so that all Egypt and Canaan were wasted from need of food.
੧੩ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।
14 And all the money in Egypt and in the land of Canaan which had been given for grain, came into the hands of Joseph: and he put it in Pharaoh's house.
੧੪ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ।
15 And when all the money in Egypt and Canaan was gone, the Egyptians came to Joseph, and said, Give us bread; would you have us come to destruction before your eyes? for we have no more money.
੧੫ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।
16 And Joseph said, Give me your cattle; I will give you grain in exchange for your cattle if your money is all gone.
੧੬ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ।
17 So they took their cattle to Joseph and he gave them bread in exchange for their horses and flocks and herds and asses, so all that year he gave them food in exchange for their cattle.
੧੭ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।
18 And when that year was ended, they came to him in the second year, and said, We may not keep it from our lord's knowledge that all our money is gone, and all the herds of cattle are my lord's; there is nothing more to give my lord but our bodies and our land;
੧੮ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸੁਆਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸੁਆਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸੁਆਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ।
19 Are we to come to destruction before your eyes, we and our land? take us and our land and give us bread; and we and our land will be servants to Pharaoh; and give us seed so that we may have life and the land may not become waste.
੧੯ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।
20 So Joseph got all the land in Egypt for Pharaoh; for every Egyptian gave up his land in exchange for food, because of their great need; so all the land became Pharaoh's.
੨੦ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ।
21 And as for the people, he made servants of them, town by town, from one end of Egypt to the other.
੨੧ਯੂਸੁਫ਼ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੱਕ, ਨਗਰਾਂ ਵਿੱਚ ਗ਼ੁਲਾਮ ਬਣਾਇਆ।
22 Only he did not take the land of the priests, for the priests had their food given them by Pharaoh, and having what Pharaoh gave them, they had no need to give up their land.
੨੨ਕੇਵਲ ਜਾਜਕਾਂ ਦੀ ਜ਼ਮੀਨ ਮੁੱਲ ਨਾ ਲਈ, ਕਿਉਂ ਜੋ ਜਾਜਕਾਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਭੋਜਨ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਸ਼ਾਹੀ ਭੋਜਨ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤਾ ਸੀ, ਖਾਧਾ ਇਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ।
23 Then Joseph said to the people, I have made you and your land this day the property of Pharaoh; here is seed for you to put in your fields.
੨੩ਤਦ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਫ਼ਿਰਊਨ ਲਈ ਮੁੱਲ ਲੈ ਲਿਆ ਹੈ।
24 And when the grain is cut, you are to give a fifth part to Pharaoh, and four parts will be yours for seed and food, and for your families and your little ones.
੨੪ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
25 And they said to him, Truly you have kept us from death; may we have grace in your eyes, and we will be Pharaoh's servants.
੨੫ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸੁਆਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ।
26 Then Joseph made a law which is in force to this day, that Pharaoh was to have the fifth part; only the land of the priests did not become his.
੨੬ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।
27 And so Israel was living among the Egyptians in the land of Goshen; and they got property there, and became very great in numbers and in wealth.
੨੭ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।
28 And Jacob was living in the land of Goshen for seventeen years; so the years of his life were a hundred and forty-seven.
੨੮ਅਤੇ ਯਾਕੂਬ ਮਿਸਰ ਦੇਸ਼ ਵਿੱਚ ਸਤਾਰਾਂ ਸਾਲ ਜਿਉਂਦਾ ਰਿਹਾ, ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਸਾਲ ਦੀ ਹੋਈ।
29 And the time of his death came near, and he sent for his son Joseph and said to him, If now I am dear to you, put your hand under my leg and take an oath that you will not put me to rest in Egypt;
੨੯ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।
30 But when I go to my fathers, you are to take me out of Egypt and put me to rest in their last resting-place. And he said, I will do so.
੩੦ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।
31 And he said, Take an oath to me; and he took an oath to him: and Israel gave worship on the bed's head.
੩੧ਅਤੇ ਉਸ ਆਖਿਆ, ਮੇਰੇ ਨਾਲ ਸਹੁੰ ਖਾ ਤਾਂ ਉਸ ਨੇ ਉਸ ਦੇ ਨਾਲ ਸਹੁੰ ਖਾਧੀ ਅਤੇ ਇਸਰਾਏਲ ਨੇ ਆਪਣੇ ਮੰਜੇ ਦੇ ਸਿਰਹਾਣੇ ਉੱਤੇ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ।