< Hosea 10 >

1 Israel is a branching vine, full of fruit; as his fruit is increased, so the number of his altars is increased; as the land is fair, so they have made fair pillars.
ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।
2 Their mind is taken away; now they will be made waste: he will have their altars broken down, he will give their pillars to destruction.
ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।
3 Now, truly, they will say, We have no king, we have no fear of the Lord; and the king, what is he able to do for us?
ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ?
4 Their words are foolish; they make agreements with false oaths, so punishment will come up like a poison-plant in a ploughed field.
ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।
5 The people of Samaria will be full of fear because of the ox of Beth-aven; its people will have sorrow for it, and its priests will give cries of grief for its glory, for the glory has gone in flight.
ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
6 And they will take it to Assyria and give it to the great king; shame will come on Ephraim, and Israel will be shamed because of its image.
ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਇਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੀ ਲੱਕੜੀ ਦੇ ਬੁੱਤਾਂ ਤੋਂ ਸ਼ਰਮਿੰਦਾ ਹੋਵੇਗਾ।
7 As for Samaria, her king is cut off, like mist on the water.
ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਬੁਲਬੁਲੇ ਹੁੰਦੇ ਹਨ।
8 And the high places of Aven, the sin of Israel, will come to destruction; thorns and waste plants will come up on their altars; they will say to the mountains, Be a cover over us; and to the hills, Come down on us.
ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ।
9 O Israel, you have done evil from the days of Gibeah; there they took up their position, so that the fighting against the children of evil might not overtake them in Gibeah.
ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?
10 I will come and give them punishment; and the peoples will come together against them when I give them the reward of their two sins.
੧੦ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਉਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਉਹ ਆਪਣੀਆਂ ਦੋ ਬੁਰਿਆਈਆਂ ਲਈ ਗੁਲਾਮ ਕੀਤੇ ਜਾਣਗੇ।
11 And Ephraim is a trained cow, taking pleasure in crushing the grain; but I have put a yoke on her fair neck; I will put a horseman on the back of Ephraim; Judah will be working the plough, Jacob will be turning up the earth.
੧੧ਇਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫ਼ਾ ਕੀਤਾ, ਮੈਂ ਇਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
12 Put in the seed of righteousness, get in your grain in mercy, let your unploughed earth be turned up: for it is time to make search for the Lord, till he comes and sends righteousness on you like rain.
੧੨ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
13 You have been ploughing sin, you have got in a store of evil, the fruit of deceit has been your food: for you put faith in your way, in the number of your men of war.
੧੩ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
14 So a great outcry will go up from among your people, and all your strong places will be broken, as Beth-arbel was broken by Shalman in the day of war, as the mother was broken on the rocks with her children.
੧੪ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
15 So will Beth-el do to you because of your evil-doing; at dawn will the king of Israel be cut off completely.
੧੫ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ, ਸਵੇਰ ਨੂੰ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਹੀ ਮਿਟਾਇਆ ਜਾਵੇਗਾ!

< Hosea 10 >