< Isaiah 18 >
1 Ho! land of the sounding of wings, on the other side of the rivers of Ethiopia:
੧ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,
2 Which sends its representatives by the sea, even in ships of papyrus on the waters. Go back quickly, O representatives, to a nation tall and smooth, to a people causing fear through all their history; a strong nation, crushing down its haters, whose land is cut through by rivers.
੨ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।
3 All you peoples of the world, and you who are living on the earth, when a flag is lifted up on the mountains, give attention; and when the horn is sounded, give ear.
੩ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ!
4 For this is what the Lord has said to me: I will be quiet, watching from my place; like the clear heat when the sun is shining, like a mist of dew in the heat of summer.
੪ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
5 For before the time of getting in the grapes, after the opening of the bud, when the flower has become a grape ready for crushing, he will take away the small branches with knives, cutting down and taking away the wide-stretching branches.
੫ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਢ ਦੇ ਇੱਕ ਪਾਸੇ ਕਰ ਦੇਵੇਗਾ,
6 They will be for the birds of the mountains, and for the beasts of the earth: the birds will come down on them in the summer, and the beasts of the earth in the winter.
੬ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।
7 In that time an offering will be made to the Lord of armies from a people tall and smooth, causing fear through all their history; a strong nation, crushing down its haters, whose land is cut through by rivers, an offering taken to the place of the name of the Lord of armies, even Mount Zion.
੭ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।