< Isaiah 20 >

1 In the year when the Tartan came to Ashdod, sent by Sargon, king of Assyria, and made war against it and took it;
ਜਿਸ ਸਾਲ ਅੱਸ਼ੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਤਰਤਾਨ ਅਸ਼ਦੋਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ।
2 At that time the word of the Lord came to Isaiah, the son of Amoz, saying, Go, and take off your robe, and your shoes from your feet; and he did so, walking unclothed and without shoes on his feet.
ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।
3 And the Lord said, As my servant Isaiah has gone unclothed and without shoes for three years as a sign and a wonder to Egypt and Ethiopia,
ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ
4 So will the king of Assyria take away the prisoners of Egypt and those forced out of Ethiopia, young and old, unclothed and without shoes, and with backs uncovered, to the shame of Egypt.
ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।
5 And they will be full of fear, and will no longer have faith in Ethiopia which was their hope, or in Egypt which was their glory.
ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।
6 And those living by the sea will say in that day, See the fate of our hope to whom we went for help and salvation from the king of Assyria: what hope have we then of salvation?
ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?

< Isaiah 20 >