< Jeremiah 10 >
1 Give ear to the word which the Lord says to you, O people of Israel:
੧ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
2 This is what the Lord has said: Do not go in the way of the nations; have no fear of the signs of heaven, for the nations go in fear of them.
੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।
3 For that which is feared by the people is foolish: it is the work of the hands of the workman; for a tree is cut down by him out of the woods with his axe.
੩ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।
4 They make it beautiful with silver and gold; they make it strong with nails and hammers, so that it may not be moved.
੪ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।
5 It is like a pillar in a garden of plants, and has no voice: it has to be lifted, for it has no power of walking. Have no fear of it; for it has no power of doing evil and it is not able to do any good.
੫ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।
6 There is no one like you, O Lord; you are great and your name is great in power.
੬ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
7 Who would not have fear of you, O King of the nations? for it is your right: for among all the wise men of the nations, and in all their kingdoms, there is no one like you.
੭ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।
8 But they are together like beasts and foolish: the teaching of false gods is wood.
੮ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।
9 Silver hammered into plates is sent from Tarshish, and gold from Uphaz, the work of the expert workman and of the hands of the gold-worker; blue and purple is their clothing, all the work of expert men.
੯ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!
10 But the Lord is the true God; he is the living God and an eternal king: when he is angry, the earth is shaking with fear, and the nations give way before his wrath.
੧੦ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
11 This is what you are to say to them: The gods who have not made the heavens and the earth will be cut off from the earth and from under the heavens.
੧੧ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।
12 He has made the earth by his power, he has made the world strong in its place by his wisdom, and by his wise design the heavens have been stretched out.
੧੨ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
13 At the sound of his voice there is a massing of waters in the heavens, and he makes the mists go up from the ends of the earth; he makes the thunder-flames for the rain, and sends out the wind from his store-houses.
੧੩ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
14 Then every man becomes like a beast without knowledge; every gold-worker is put to shame by the image he has made: for his metal image is deceit, and there is no breath in them.
੧੪ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
15 They are nothing, a work of error: in the time of their punishment, destruction will overtake them.
੧੫ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
16 The heritage of Jacob is not like these; for the maker of all things is his heritage: the Lord of armies is his name.
੧੬ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
17 Get your goods together and go out of the land, O you who are shut up in the walled town.
੧੭ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।
18 For the Lord has said, I will send the people in flight like a stone from the land at this time, troubling them so that they will be conscious of it.
੧੮ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।
19 Sorrow is mine for I am wounded! my wound may not be made well; and I said, Cruel is my disease, I may not be free from it.
੧੯ਮੇਰੇ ਘਾਓ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ।
20 My tent is pulled down and all my cords are broken: my children have gone from me, and they are not: no longer is there anyone to give help in stretching out my tent and hanging up my curtains.
੨੦ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।
21 For the keepers of the sheep have become like beasts, not looking to the Lord for directions: so they have not done wisely and all their flocks have been put to flight.
੨੧ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।
22 News is going about, see, it is coming, a great shaking is coming from the north country, so that the towns of Judah may be made waste and become the living-place of jackals.
੨੨ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।
23 O Lord, I am conscious that a man's way is not in himself: man has no power of guiding his steps.
੨੩ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
24 O Lord, put me right, but with wise purpose; not in your wrath, or you will make me small.
੨੪ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।
25 Let your wrath be let loose on the nations which have no knowledge of you, and on the families who give no worship to your name: for they have made a meal of Jacob, truly they have made a meal of him and put an end to him and made his fields a waste.
੨੫ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।