< Jeremiah 42 >

1 Then all the captains of the forces, and Johanan, the son of Kareah, and Jezaniah, the son of Hoshaiah, and all the people from the least to the greatest, came near,
ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ
2 And said to Jeremiah the prophet, Let our request come before you, and make prayer for us to the Lord your God, even for this small band of us; for we are only a small band out of what was a great number, as your eyes may see:
ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ । ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
3 That the Lord your God may make clear to us the way in which we are to go and what we are to do.
ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ
4 Then Jeremiah the prophet said to them, I have given ear to you; see, I will make prayer to the Lord your God, as you have said; and it will be that, whatever the Lord may say in answer to you, I will give you word of it, keeping nothing back.
ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
5 Then they said to Jeremiah, May the Lord be a true witness against us in good faith, if we do not do everything which the Lord your God sends you to say to us.
ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ ।
6 If it is good or if it is evil, we will be guided by the voice of the Lord our God, to whom we are sending you; so that it may be well for us when we give ear to the voice of the Lord our God.
ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।
7 And it came about that after ten days the word of the Lord came to Jeremiah.
ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
8 And he sent for Johanan, the son of Kareah, and all the captains of the forces who were still with him, and all the people, from the least to the greatest,
ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ
9 And said to them, These are the words of the Lord, the God of Israel, to whom you sent me to put your request before him:
ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,
10 If you still go on living in the land, then I will go on building you up and not pulling you down, planting you and not uprooting you: for my purpose of doing evil to you has been changed.
੧੦ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ
11 Have no fear of the king of Babylon, of whom you are now in fear; have no fear of him, says the Lord: for I am with you to keep you safe and to give you salvation from his hands.
੧੧ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ
12 And I will have mercy on you, so that he may have mercy on you and let you go back to your land.
੧੨ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ
13 But if you say, We have no desire to go on living in this land; and do not give ear to the voice of the Lord your God,
੧੩ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ
14 Saying, No, but we will go into the land of Egypt, where we will not see war, or be hearing the sound of the horn, or be in need of food; there we will make our living-place;
੧੪ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ
15 Then give ear now to the word of the Lord, O you last of Judah: the Lord of armies, the God of Israel, has said, If your minds are fixed on going into Egypt and stopping there;
੧੫ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ
16 Then it will come about that the sword, which is the cause of your fear, will overtake you there in the land of Egypt, and need of food, which you are fearing, will go after you there in Egypt; and there death will come to you.
੧੬ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ
17 Such will be the fate of all the men whose minds are fixed on going into Egypt and stopping there; they will come to their end by the sword, by being short of food, and by disease: not one of them will keep his life or get away from the evil which I will send on them.
੧੭ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ
18 For this is what the Lord of armies, the God of Israel, has said: As my wrath and passion have been let loose on the people of Jerusalem, so will my passion be let loose on you when you go into Egypt: and you will become an oath and a cause of wonder and a curse and a name of shame; and you will never see this place again.
੧੮ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ
19 The Lord has said about you, O last of Judah, Go not into Egypt: be certain that I have given witness to you this day.
੧੯ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
20 For you have been acting with deceit in your hearts; for you sent me to the Lord your God, saying, Make prayer for us to the Lord our God, and give us word of everything he may say, and we will do it.
੨੦ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”
21 And this day I have made it clear to you, and you have not given ear to the voice of the Lord your God in anything for which he has sent me to you.
੨੧ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ
22 And now be certain that you will come to your end by the sword and by being short of food and by disease, in the place to which you are pleased to go for a living-place.
੨੨ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।

< Jeremiah 42 >