< Job 11 >

1 Then Zophar the Naamathite made answer and said,
ਤਦ ਸੋਫ਼ਰ ਨਅਮਾਤੀ ਨੇ ਆਖਿਆ, “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ?
2 Are all these words to go unanswered? and is a man seen to be right because he is full of talk?
ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
3 Are your words of pride to make men keep quiet? and are you to make sport, with no one to put you to shame?
ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ?
4 You may say, My way is clean, and I am free from sin in your eyes.
ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।
5 But if only God would take up the word, opening his lips in argument with you;
ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,
6 And would make clear to you the secrets of wisdom, and the wonders of his purpose!
ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।
7 Are you able to take God's measure, to make discovery of the limits of the Ruler of all?
“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
8 They are higher than heaven; what is there for you to do? deeper than the underworld, and outside your knowledge; (Sheol h7585)
ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol h7585)
9 Longer in measure than the earth, and wider than the sea.
ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ।
10 If he goes on his way, shutting a man up and putting him to death, who may make him go back from his purpose?
੧੦“ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
11 For in his eyes men are as nothing; he sees evil and takes note of it.
੧੧ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
12 And so a hollow-minded man will get wisdom, when a young ass of the field gets teaching.
੧੨ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ ।
13 But if you put your heart right, stretching out your hands to him;
੧੩“ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
14 If you put far away the evil of your hands, and let no wrongdoing have a place in your tent;
੧੪ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,
15 Then truly your face will be lifted up, with no mark of sin, and you will be fixed in your place without fear:
੧੫ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।
16 For your sorrow will go from your memory, like waters flowing away:
੧੬ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
17 And your life will be brighter than day; though it is dark, it will become like the morning.
੧੭ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ।
18 And you will be safe because there is hope; after looking round, you will take your rest in quiet;
੧੮ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
19 Sleeping with no fear of danger; and men will be desiring to have grace in your eyes;
੧੯ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
20 But the eyes of the evil-doers will be wasting away; their way of flight is gone, and their only hope is the taking of their last breath.
੨੦ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”

< Job 11 >