< Job 35 >
1 And Elihu made answer and said,
੧ਫੇਰ ਅਲੀਹੂ ਨੇ ਹੋਰ ਇਹ ਆਖਿਆ,
2 Does it seem to you to be right, and righteousness before God, to say,
੨“ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?
3 What profit is it to me, and how am I better off than if I had done wrong?
੩ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?
4 I will make answer to you and to your friends:
੪“ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।
5 Let your eyes be turned to the heavens, and lifted up to see the skies; they are higher than you.
੫ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!
6 If you have done wrong, is he any the worse for it? and if your sins are great in number, what is it to him?
੬ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?
7 If you are upright, what do you give to him? or what does he take from your hand?
੭ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?
8 Your evil-doing may have an effect on a man like yourself, or your righteousness on a son of man.
੮ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।
9 Because the hand of the cruel is hard on them, men are making sounds of grief; they are crying out for help because of the arm of the strong.
੯“ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।
10 But no one has said, Where is God my Maker, who gives songs in the night;
੧੦ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?
11 Who gives us more knowledge than the beasts of the earth, and makes us wiser than the birds of the heaven?
੧੧ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?
12 There they are crying out because of the pride of the evil-doers, but he gives them no answer.
੧੨ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।
13 But God will not give ear to what is false, or the Ruler of all take note of it;
੧੩ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,
14 How much less when you say that you do not see him; that the cause is before him, and you are waiting for him.
੧੪ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!
੧੫ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,
16 And Job's mouth is open wide to give out what is of no profit, increasing words without knowledge.
੧੬ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”