< Job 7 >

1 Has not man his ordered time of trouble on the earth? and are not his days like the days of a servant working for payment?
“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
2 As a servant desiring the shades of evening, and a workman looking for his payment:
ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
3 So I have for my heritage months of pain to no purpose, and nights of weariness are given to me.
ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
4 When I go to my bed, I say, When will it be time to get up? but the night is long, and I am turning from side to side till morning light.
ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
5 My flesh is covered with worms and dust; my skin gets hard and then is cracked again.
ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
6 My days go quicker than the cloth-worker's thread, and come to an end without hope.
“ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
7 O, keep in mind that my life is wind: my eye will never again see good.
ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
8 The eye of him who sees me will see me no longer: your eyes will be looking for me, but I will be gone.
ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
9 A cloud comes to an end and is gone; so he who goes down into the underworld comes not up again. (Sheol h7585)
ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol h7585)
10 He will not come back to his house, and his place will have no more knowledge of him.
੧੦ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
11 So I will not keep my mouth shut; I will let the words come from it in the pain of my spirit, my soul will make a bitter outcry.
੧੧“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
12 Am I a sea, or a sea-beast, that you put a watch over me?
੧੨ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
13 When I say, In my bed I will have comfort, there I will get rest from my disease;
੧੩ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
14 Then you send dreams to me, and visions of fear;
੧੪ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
15 So that a hard death seems better to my soul than my pains.
੧੫ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
16 I have no desire for life, I would not be living for ever! Keep away from me, for my days are as a breath.
੧੬ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
17 What is man, that you have made him great, and that your attention is fixed on him,
੧੭“ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
18 And that your hand is on him every morning, and that you are testing him every minute?
੧੮ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
19 How long will it be before your eyes are turned away from me, so that I may have a minute's breathing-space?
੧੯ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
20 If I have done wrong, what have I done to you, O keeper of men? why have you made me a mark for your blows, so that I am a weariness to myself?
੨੦ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
21 And why do you not take away my sin, and let my wrongdoing be ended? for now I go down to the dust, and you will be searching for me with care, but I will be gone.
੨੧ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”

< Job 7 >