< Joshua 17 >

1 And this was the part marked out for the tribe of Manasseh, because he was the oldest son of Joseph. As for Machir, the oldest son of Manasseh, the father of Gilead, because he was a man of war he had Gilead and Bashan.
ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।
2 And as for the rest of the children of Manasseh, their heritage was given to them by families; for the children of Abiezer, and for the children of Helek, and for the children of Asriel, and for the children of Shechem, and for the children of Hepher, and for the children of Shemida: these were the male children of Manasseh, the son of Joseph, by their families.
ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
3 But Zelophehad, the son of Hepher, the son of Gilead, the son of Machir, the son of Manasseh, had no sons, but only daughters; and these are the names of his daughters: Mahlah, and Noah, Hoglah, Milcah, and Tirzah.
ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
4 And they came before Eleazar the priest, and Joshua, the son of Nun, and before the chiefs, saying, The Lord gave orders to Moses to give us a heritage among our brothers: so in agreement with the orders of the Lord he gave them a heritage among their father's brothers.
ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
5 And ten parts were given to Manasseh, in addition to the land of Gilead and Bashan, which is on the other side of Jordan;
ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6 Because the daughters of Manasseh had a heritage among his sons, and the land of Gilead was the property of the other sons of Manasseh.
ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
7 And the limit of Manasseh's land was from Asher to Michmethath, which is before Shechem; the line goes on to the right hand, to the people of En-tappuah.
ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
8 The land of Tappuah was the property of Manasseh; but Tappuah on the edge of Manasseh was the property of the children of Ephraim.
ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
9 And the limit goes down to the stream Kanah, to the south of the stream: these towns were Ephraim's among the towns of Manasseh; Manasseh's limit was on the north side of the stream, ending at the sea:
ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
10 To the south it is Ephraim's, and to the north it is Manasseh's, and the sea is his limit; and they are touching Asher on the north, and Issachar on the east.
੧੦ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11 In Issachar and Asher, Manasseh had Beth-shean and its daughter-towns, and Ibleam and its daughter-towns, and the people of Dor and its daughter-towns, and the people of En-dor and its daughter-towns, and the people of Taanach and its daughter-towns, and the people of Megiddo and its daughter-towns, that is, the three hills.
੧੧ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
12 But the children of Manasseh were not able to make the people of those towns go out; but the Canaanites would go on living in that land.
੧੨ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।
13 And when the children of Israel had become strong, they put the Canaanites to forced work, in place of driving them out.
੧੩ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।
14 Then the children of Joseph said to Joshua, Why have you given me only one part and one stretch of land for my heritage? For through the blessing given to me by the Lord up to now, I am a great people.
੧੪ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
15 Then Joshua said to them, If you are such a great people, go up into the woodlands, clearing a place there for yourselves in the land of the Perizzites and the Rephaim, if the hill-country of Ephraim is not wide enough for you.
੧੫ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।
16 And the children of Joseph said, The hill-country is not enough for us: and all the Canaanites living in the valley have iron war-carriages, those in Beth-shean and its towns as well as those in the valley of Jezreel.
੧੬ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।
17 Then Joshua said to the children of Joseph, to Ephraim and Manasseh, You are a great people, and have great power: you are not to have one property only,
੧੭ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।
18 For the hill-country of Gilead will be yours ... the woodland and cut down ... its outskirts will be yours ... get the Canaanites out, for they have iron war-carriages ... strong.
੧੮ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।

< Joshua 17 >