< Leviticus 21 >
1 And the Lord said to Moses, Say to the priests, the sons of Aaron, Let no man make himself unclean for the dead among his people;
੧ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
2 But only for his near relations, for his mother or his father, his son or his daughter, and his brother;
੨ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,
3 And for his sister, a virgin, for she is his near relation and has had no husband, he may make himself unclean.
੩ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।
4 But let him, being a chief among his people, not make himself unclean in such a way as to put shame on himself.
੪ਉਹ ਆਪਣੇ ਲੋਕਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ।
5 They are not to have their hair cut off for the dead, or the hair on their chins cut short, or make cuts in their flesh.
੫ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।
6 Let them be holy to their God and not make the name of their God common; for the fire offerings of the Lord and the bread of their God are offered by them, and they are to be holy.
੬ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।
7 They may not take as wife a loose or common woman, or one who has been put away by her husband: for the priest is holy to his God.
੭ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।
8 And he is to be holy in your eyes, for by him the bread of your God is offered; he is to be holy in your eyes, for I the Lord, who make you holy, am holy.
੮ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9 And if the daughter of a priest makes herself common and by her loose behaviour puts shame on her father, let her be burned with fire.
੯ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।
10 And he who is the chief priest among his brothers, on whose head the holy oil has been put, who is marked out to put on the holy robes, may not let his hair go loose or have his clothing out of order as a sign of sorrow.
੧੦ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।
11 He may not go near any dead body or make himself unclean for his father or his mother;
੧੧ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
12 He may not go out of the holy place or make the holy place of his God common; for the crown of the holy oil of his God is on him: I am the Lord.
੧੨ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
13 And let him take as his wife one who has not had relations with a man.
੧੩ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
14 A widow, or one whose husband has put her away, or a common woman of loose behaviour, may not be the wife of a priest; but let him take a virgin from among his people.
੧੪ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
15 And he may not make his seed unclean among his people, for I the Lord have made him holy.
੧੫ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।
16 And the Lord said to Moses,
੧੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17 Say to Aaron, If a man of your family, in any generation, is damaged in body, let him not come near to make the offering of the bread of his God.
੧੭ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।
18 For any man whose body is damaged may not come near: one who is blind, or has not the use of his legs, or one who has a broken nose or any unnatural growth,
੧੮ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,
19 Or a man with broken feet or hands,
੧੯ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,
20 Or one whose back is bent, or one who is unnaturally small, or one who has a damaged eye, or whose skin is diseased, or whose sex parts are damaged;
੨੦ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ।
21 No man of the offspring of Aaron whose body is damaged in any way may come near to give the fire offerings of the Lord: he is damaged, he may not come near to make the offerings.
੨੧ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।
22 He may take of the bread of God, the holy and the most holy;
੨੨ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,
23 But he may not go inside the veil or come near the altar, because he is damaged; and he may not make my holy places common; for I the Lord have made them holy.
੨੩ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।
24 These are the words which Moses said to Aaron and to his sons and to all the children of Israel.
੨੪ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ।