< Proverbs 27 >
1 Do not make a noise about tomorrow, for you are not certain what a day's outcome may be.
੧ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
2 Let another man give you praise, and not your mouth; one who is strange to you, and not your lips.
੨ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
3 A stone has great weight, and sand is crushing; but the wrath of the foolish is of greater weight than these.
੩ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
4 Wrath is cruel, and angry feeling an overflowing stream; but who does not give way before envy?
੪ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
5 Better is open protest than love kept secret.
੫ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6 The wounds of a friend are given in good faith, but the kisses of a hater are false.
੬ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7 The full man has no use for honey, but to the man in need of food every bitter thing is sweet.
੭ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8 Like a bird wandering from the place of her eggs is a man wandering from his station.
੮ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9 Oil and perfume make glad the heart, and the wise suggestion of a friend is sweet to the soul.
੯ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10 Do not give up your friend and your father's friend; and do not go into your brother's house in the day of your trouble: better is a neighbour who is near than a brother far off.
੧੦ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11 My son, be wise and make my heart glad, so that I may give back an answer to him who puts me to shame.
੧੧ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
12 The sharp man sees the evil and takes cover: the simple go straight on and get into trouble.
੧੨ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13 Take a man's clothing if he makes himself responsible for a strange man, and get an undertaking from him who gives his word for strange men.
੧੩ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14 He who gives a blessing to his friend with a loud voice, getting up early in the morning, will have it put to his account as a curse.
੧੪ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15 Like an unending dropping on a day of rain is a bitter-tongued woman.
੧੫ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16 He who keeps secret the secret of his friend, will get himself a name for good faith.
੧੬ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17 Iron makes iron sharp; so a man makes sharp his friend.
੧੭ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
18 Whoever keeps a fig-tree will have its fruit; and the servant waiting on his master will be honoured.
੧੮ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19 Like face looking at face in water, so are the hearts of men to one another.
੧੯ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20 The underworld and Abaddon are never full, and the eyes of man have never enough. (Sheol )
੨੦ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
21 The heating-pot is for silver and the oven-fire for gold, and a man is measured by what he is praised for.
੨੧ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22 Even if a foolish man is crushed with a hammer in a vessel among crushed grain, still his foolish ways will not go from him.
੨੨ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
23 Take care to have knowledge about the condition of your flocks, looking well after your herds;
੨੩ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
24 For wealth is not for ever, and money does not go on for all generations.
੨੪ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25 The grass comes up and the young grass is seen, and the mountain plants are got in.
੨੫ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26 The lambs are for your clothing, and the he-goats make the value of a field:
੨੬ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27 There will be goats' milk enough for your food, and for the support of your servant-girls.
੨੭ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।