< Psalms 100 >
1 A Psalm of Praise. Make a glad sound to the Lord, all the earth.
੧ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
2 Give worship to the Lord with joy; come before him with a song.
੨ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।
3 Be certain that the Lord is God; it is he who has made us, and we are his; we are his people, and the sheep to whom he gives food.
੩ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
4 Come into his doors with joy, and into his house with praise; give him honour, blessing his name.
੪ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
5 For the Lord is good, and his mercy is never-ending; his faith is unchanging through all generations.
੫ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।