< Psalms 138 >
1 Of David. I will give you praise with all my heart: I will make melody to you before the gods.
੧ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
2 I will give worship before your holy Temple, praising your name for your mercy and for your unchanging faith: for you have made your word greater than all your name.
੨ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
3 When my cry came to your ears you gave me an answer, and made me great with strength in my soul.
੩ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
4 All the kings of the earth will give you praise, O Lord, when the words of your mouth come to their ears.
੪ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
5 They will make songs about the ways of the Lord; for great is the glory of the Lord.
੫ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6 Though the Lord is high, he sees those who are low; and he has knowledge from far off of those who are lifted up.
੬ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7 Even when trouble is round me, you will give me life; your hand will be stretched out against the wrath of my haters, and your right hand will be my salvation.
੭ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8 The Lord will make all things complete for me: O Lord, your mercy is eternal; do not give up the works of your hands.
੮ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!