< Psalms 36 >

1 To the chief music-maker. Of the servant of the Lord. Of David. The sin of the evil-doer says in his heart, There is no fear of the Lord before his eyes.
ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
2 For he takes comfort in the thought that his sin will not be uncovered and hated.
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3 In the words of his mouth are evil and deceit; he has given up being wise and doing good.
ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4 He gives thought to evil on his bed; he takes a way which is not good; he is not a hater of evil.
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5 Your mercy, O Lord, is in the heavens, and your strong purpose is as high as the clouds.
ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6 Your righteousness is like the mountains of God; your judging is like the great deep; O Lord, you give life to man and beast.
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7 How good is your loving mercy, O God! the children of men take cover under the shade of your wings.
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8 The delights of your house will be showered on them; you will give them drink from the river of your pleasures.
ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9 For with you is the fountain of life: in your light we will see light.
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10 O let there be no end to your loving mercy to those who have knowledge of you, or of your righteousness to the upright in heart.
੧੦ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11 Let not the foot of pride come against me, or the hand of the evil-doers put me out of my place.
੧੧ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
12 There the workers of evil have come down: they have been made low, and will not be lifted up.
੧੨ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।

< Psalms 36 >