< Kings III 6 >

1 And it came to pass in the four hundred and eightieth year after the children of Israel were come out of the land of Egypt, in the fourth year of Solomon’s reign over Israel, in the month Zif, which [is] the second month, that he began to build the house of the LORD.
ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।
2 And the house which the king built to the Lord [was] forty cubits in length, and twenty cubits in breadth, and its height five and twenty cubits.
ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
3 And the porch in front of the temple—twenty cubits [was] its length according to the breadth of the house in front of the house: and he built the house, and finished it.
ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
4 And he made to the house secret windows inclining inward.
ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।
5 And against the wall of the house he set chambers round about the temple and the ark.
ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।
6 The under side [was] five cubits broad, and the middle [part] six, and the third [was] seven cubits broad; for he formed an interval to the house round about without the house, that they might not touch the walls of the house.
ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।
7 And the house was built in the construction of it with rough hewn stones: and there was not heard in the house in the building of it hammer or axe, or any iron tool.
ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।
8 And the porch of the under side [was] below the right wing of the house, and [there was] a winding ascent into the middle [chamber], and from the middle to the third story.
ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ।
9 So he built the house and finished it; and he made the ceiling of the house with cedars.
ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ।
10 And he made the partitions through all the house, each five cubits high, and enclosed each partition with cedar boards.
੧੦ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
੧੧ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ
੧੨ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।
੧੩ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।
੧੪ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ।
15 And he framed the walls of the house within with cedar boards, from the floor of the house and on to the inner walls and to the beams: he lined the parts enclosed with boards within, and compassed the inward parts of the house with planks of fir.
੧੫ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
16 And he built the twenty cubits from the top of the wall, one side from the floor to the beams, and he made it from the oracle to the most holy place.
੧੬ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।
17 And the temple was forty cubits [in extent],
੧੭ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।
੧੮ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
19 in front of the oracle in the midst of the house within, [in order] to put there the ark of the covenant of the Lord.
੧੯ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।
20 The length [was] twenty cubits, and the breadth [was] twenty cubits, and the height of it was twenty cubits. And he covered it with perfect gold, and he made an altar in front of the oracle, and covered it with gold.
੨੦ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।
21 And he covered the whole house with gold, till he had finished [gilding] the whole house.
੨੧ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।
੨੨ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।
23 And he made in the oracle two cherubs of ten cubits measured size.
੨੩ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
24 And the wing of one cherub was five cubits, and his other wing was five cubits; ten cubits from the tip of one wing to the tip of the other wing.
੨੪ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।
25 Thus it was with the other cherub, both were alike finished with one measure.
੨੫ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।
26 And the height of the one cherub [was] ten cubits, and so [was it] with the second cherub.
੨੬ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।
27 And both the cherubs [were] in the midst of the innermost part of the house; and they spread out their wings, and one wing touched the wall, and the wing of the other cherub touched the other wall; and their wings in the midst of the house touched each other.
੨੭ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
28 And he covered the cherubs with gold.
੨੮ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ।
29 He graved all the walls of the house round about with the graving of cherubs, and [he sculptured] palm trees within and without [the house].
੨੯ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।
30 And he covered the floor of the house within and without with gold.
੩੦ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ।
31 And for the door-way of the oracle he made doors of juniper wood, [there were] porches in a four-fold way.
੩੧ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ।
੩੨ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।
੩੩ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ।
34 In both the doors [were] planks of fir; the one door had two leaves and their hinges, and the other door had two leaves and turned [on hinges],
੩੪ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।
35 being carved with cherubs, and [there were] palm-trees and open flower-leaves, and it [was] overlaid with gold gilt upon the engraving.
੩੫ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।
36 And he built the inner court, three rows of hewn stones, and a row of wrought cedar round about, and he made the curtain of the court of the porch of the house that was in front of the temple.
੩੬ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।
੩੭ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।
੩੮ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।

< Kings III 6 >