< Kings III 9 >

1 And it came to pass when Solomon had finished building the house of the Lord, and the king's house, and all the work of Solomon, whatever he wished to perform,
ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
2 that the Lord appeared to Solomon a second time, as he appeared in Gabaon.
ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।
3 And the Lord said to him, I have heard the voice of thy prayer, and thy supplication which thou madest before me: I have done for thee according to all thy prayer: I have hallowed this house which thou hast built to put my name there for ever, and mine eyes and my heart shall be there always.
ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
4 And if thou wilt walk before me as David thy father walked, in holiness of heart and uprightness, and so as to do according to all that I commanded him, and shalt keep my ordinances and my commandments:
ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।
5 then will I establish the throne of thy kingdom in Israel for ever, as I spoke to David thy father, saying, There shall not fail thee a man to rule in Israel.
ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।
6 But if ye or your children do in any wise revolt from me, and do not keep my commandments and my ordinances, which Moses set before you, and ye go and serve other gods, and worship them:
ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।
7 then will I cut off Israel from the land which I have given them, and this house which I have consecrated to my name I will cast out of my sight; and Israel shall be a desolation and a by-word to all nations.
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
8 And this house, which is high, shall be [so that] every one that passes by it shall be amazed, and shall hiss; and they shall say, Wherefore has the Lord done thus to this land, and to this house?
ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
9 And [men] shall say, Because they forsook the Lord their God, who brought out their fathers from Egypt, out of the house of bondage, and they attached themselves to strange gods, and worshipped them, and served them: therefore the Lord has brought this evil upon them. Then Solomon brought up the daughter of Pharao out of the city of David into his house which he built for himself in those days.
ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
10 [During] twenty years in which Solomon was building the two houses, the house of the Lord, and the house of the king,
੧੦ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।
11 Chiram king of Tyre helped Solomon with cedar wood, and fir wood, and with gold, and all that he wished for: then the king gave Chiram twenty cities in the land of Galilee.
੧੧ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
12 So Chiram departed from Tyre, and went into Galilee to see the cities which Solomon gave to him; and they pleased him not. And he said,
੧੨ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।
13 What [are] these cities which thou hast given me, brother? And he called them Boundary until this day.
੧੩ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।
14 And Chiram brought to Solomon a hundred and twenty talents of gold,
੧੪ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।
੧੫ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
੧੬ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।
੧੭ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
੧੮ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।
੧੯ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।
੨੦ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।
੨੧ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।
੨੨ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।
੨੩ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।
੨੪ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।
੨੫ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।
26 even that for which king Solomon built a ship in Gasion Gaber near Aelath on the shore of the extremity of the sea in the land of Edom.
੨੬ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
27 And Chiram sent in the ship together with the servants of Solomon servants of his own, mariners to row, men acquainted with the sea.
੨੭ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।
28 And they came to Sophira, and took thence a hundred and twenty talents of gold, and brought them to king Solomon.
੨੮ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।

< Kings III 9 >