< Kings II 1 >

1 And it came to pass after Saul was dead, that David returned from smiting Amalec, and David abode two days in Sekelac.
ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
2 And it came to pass on the third day, that, behold, a man came from the camp, from the people of Saul, and his garments were rent, and earth [was] upon his head: and it came to pass when he went in to David, that he fell upon the earth, and did obeisance to him.
ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
3 And David said to him, Whence comest thou? and he said to him, I have escaped out of the camp of Israel.
ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
4 And David said to him, What [is] the matter? tell me. And he said, The people fled out of the battle, and many of the people have fallen and are dead, and Saul and Jonathan his son are dead.
ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
5 And David said to the young man who brought him the tidings, How knowest thou that Saul and Jonathan his son are dead?
ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
6 And the young man that brought the tidings, said to him, I happened accidentally to be upon mount Gelbue; and, behold, Saul was leaning upon his spear, and, behold, the chariots and captains of horse pressed hard upon him.
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
7 And he looked behind him, and saw me, and called me; and I said, Behold, [here am] I.
ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
8 And he said to me, Who art thou? and I said, I am an Amalekite.
ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
9 And he said to me, Stand, I pray thee, over me, and slay me, for a dreadful darkness has come upon me, for all my life [is] in me.
ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
10 So I stood over him and slew him, because I knew he would not live after he was fallen; and I took the crown that was upon his head, and the bracelet that was upon his arm, and I have brought them hither to my lord.
੧੦ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
11 And David laid hold of his garments, and rent them; and all the men who were with him rent their garments.
੧੧ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
12 And they lamented, and wept, and fasted till evening, for Saul and for Jonathan his son, and for the people of Juda, and for the house of Israel, because they were smitten with the sword.
੧੨ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
13 And David said to the young man who brought the tidings to him, Whence art thou? and he said, I am the son of an Amalekite sojourner.
੧੩ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
14 And David said to him, How was it thou wast not afraid to lift thy hand to destroy the anointed of the Lord?
੧੪ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
15 And David called one of his young men, and said, Go and fall upon him: and he smote him, and he died.
੧੫ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
16 And David said to him, Thy blood [be] upon thine own head; for thy mouth has testified against thee, saying, I have slain the anointed of the Lord.
੧੬ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
17 And David lamented with this lamentation over Saul and over Jonathan his son.
੧੭ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
18 And he gave orders to teach it the sons of Juda: behold, it is written in the book of Right.
੧੮ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
19 Set up a pillar, O Israel, for the slain that died upon thy high places: how are the mighty fallen!
੧੯ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
20 Tell it not in Geth, and tell it not as glad tidings in the streets of Ascalon, lest the daughters of the Philistines rejoice, lest the daughters of the uncircumcised triumph.
੨੦ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
21 Ye mountains of Gelbue, let not dew no rain descend upon you, nor fields of first-fruits [be upon you], for there the shield of the mighty ones has been grievously assailed; the shield of Saul was not anointed with oil.
੨੧ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
22 From the blood of the slain, and from the fat of the mighty, the bow of Jonathan returned not empty; and the sword of Saul turned not back empty.
੨੨ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
23 Saul and Jonathan, the beloved and the beautiful, were not divided: comely [were they] in their life, and in their death they were not divided: [they were] swifter than eagles, and they were stronger than lions.
੨੩ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
24 Daughters of Israel, weep for Saul, who clothed you with scarlet together with your adorning, who added golden ornaments to your apparel.
੨੪ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
25 How are the mighty fallen in the midst of the battle! O Jonathan, even the slain ones upon thy high places!
੨੫ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
26 I am grieved for thee, my brother Jonathan; thou wast very lovely to me; thy love to me was wonderful beyond the love of women.
੨੬ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
27 How are the mighty fallen, and the weapons of war perished!
੨੭ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!

< Kings II 1 >