< Deuteronomy 20 >

1 And if thou shouldest go forth to war against thine enemies, and shouldest see horse, and rider, and a people more numerous than thyself; thou shalt not be afraid of them, for the Lord thy God [is] with thee, who brought thee up out of the land of Egypt.
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।
2 And it shall come to pass whenever thou shalt draw nigh to battle, that the priest shall draw nigh and speak to the people, and shall say to them,
ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ,
3 Hear, O Israel; ye are going this day to battle against your enemies: let not your heart faint, fear not, neither be confounded, neither turn aside from their face.
ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਓ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
4 For [it is] the Lord your God who advances with you, to fight with you against your enemies, [and] to save you.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।”
5 And the scribes shall speak to the people, saying, What man [is] he that has built a new house, and has not dedicated it? let him go and return to his house, lest he die in the war, and another man dedicate it.
ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।
6 And what man [is] he that has planted a vineyard, and not been made merry with it? let him go and return to his house, lest he die in the battle, and another man be made merry with it.
ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
7 And what man [is] he that has betrothed a wife, and has not taken her? let him go and return to his house, lest he die in the battle, and another man take her.
ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”
8 And the scribes shall speak further to the people, and say, What man [is] he that fears and is cowardly in his heart? Let him go and return to his house, lest he make the heart of his brother fail, as his own.
ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।”
9 And it shall come to pass when the scribes shall have ceased speaking to the people, that they shall appoint generals of the army to be leaders of the people.
ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾਂ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ।
10 And if thou shalt draw nigh to a city to overcome them by war, then call them out peaceably.
੧੦ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ।
11 If then they should answer peaceably to thee, and open to thee, it shall be that all the people found in it shall be tributary and subject to thee.
੧੧ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ।
12 But if they will not hearken to thee, but wage war against thee, thou shalt invest it;
੧੨ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਯੁੱਧ ਕਰਨਾ ਚਾਹੇ ਤਾਂ ਤੁਸੀਂ ਉਸ ਦੇ ਆਲੇ-ਦੁਆਲੇ ਘੇਰਾ ਪਾ ਲਿਓ,
13 until the Lord thy God shall deliver it into thy hands, and thou shalt smite every male of it with the edge of the sword:
੧੩ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,
14 except the women and the stuff: and all the cattle, and whatsoever shall be in the city, and all the plunder thou shalt take as spoil for thyself, and shalt eat all the plunder of thine enemies whom the Lord thy God gives thee.
੧੪ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ।
15 Thus shalt thou do to all the cities that are very far off from thee, not [being] of the cities of these nations which the Lord thy God gives thee to inherit their land.
੧੫ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ।
16 [Of these] ye shall not take any thing alive;
੧੬ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
17 but ye shall surely curse them, the Chettite, and the Amorite, and the Chananite, and the Pherezite, and the Evite, and the Jebusite, and the Gergesite; as the Lord thy God commanded thee:
੧੭ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
18 that they may not teach you to do all their abominations, which they did to their gods, and [so] ye should sin before the Lord your God.
੧੮ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ।
19 And if thou shouldest besiege a city many days to prevail against it by war to take it, thou shalt not destroy its trees, by applying an iron tool to them, but thou shalt eat of it, and shalt not cut it down: Is the tree that is in the field a man, to enter before thee into the work of the siege?
੧੯ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ?
20 But the tree which thou knowest to be not fruit-bearing, this thou shalt destroy and cut down; and thou shalt construct a mound against the city, which makes war against thee, until it be delivered up.
੨੦ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ।

< Deuteronomy 20 >