< Jezekiel 10 >
1 Then I looked, and, behold, over the firmament that was above the head of the cherubs [there was] a likeness of a throne over them, as a sapphire stone.
੧ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।
2 And he said to the man clothed with the [long] robe, Go in between the wheels that are under the cherubs, and fill thine hands with coals of fire from between the cherubs, and scatter [them] over the city. And he went in my sight.
੨ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
3 And the cherubs stood on the right hand of the house, as the man went in; and the cloud filled the inner court.
੩ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।
4 Then the glory of the Lord departed from the cherubs to the porch of the house; and the cloud filled the house, and the court was filled with the brightness of the glory of the Lord.
੪ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।
5 And the sound of the cherubs' wings was heard as far as the outer court, as the voice of the Almighty God speaking.
੫ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।
6 And it came to pass, when he gave a charge to the man clothed with the sacred robe, saying, Take fire from between the wheels from between the cherubs, that he went in, and stood near the wheels.
੬ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।
7 And he stretched forth his hand into the midst of the fire that was between the cherubs, and took [thereof], and put [it] into the hands of the man clothed with the sacred robe: and he took [it], and went out.
੭ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।
8 And I saw the cherubs [having] the likeness of men's hands under their wings.
੮ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।
9 And I saw, and behold, four wheels stood by the cherubs, one wheel by each cherub: and the appearance of the wheels was as the appearance of a carbuncle stone.
੯ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।
10 And [as for] their appearance, [there was] one likeness to the four, as if there should be a wheel in the midst of a wheel.
੧੦ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।
11 When they went, they went on their four sides; they turned not when they went, for whichever way the first head looked, they went; and they turned not as they went.
੧੧ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।
12 And their backs, and their hands, and their wings, and the wheels, were full of eyes round about the four wheels.
੧੨ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ।
13 And these wheels were called Gelgel in my hearing.
੧੩ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ
੧੪ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।
15 And the cherubs were the same living creature which I saw by the river of Chobar.
੧੫ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ।
16 And when the cherubs went, the wheels went, and they were close to them: and when the cherubs lifted up their wings to mount up from the earth, their wheels turned not.
੧੬ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।
17 When they stood, [the wheels] stood; and when they mounted up, [the wheels] mounted up with them: because the spirit of life was in them.
੧੭ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
18 Then the glory of the Lord departed from the house, and went up on the cherubs.
੧੮ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ।
19 And the cherubs lifted up their wings, and mounted up from the earth in my sight: when they went forth, the wheels were also beside them, and they stood at the entrance of the front gate of the house of the Lord; and the glory of the God of Israel was upon them above.
੧੯ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
20 This is the living creature which I saw under the God of Israel by the river of Chobar; and I knew that they were cherubs.
੨੦ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।
21 Each one [had] four faces, and each one [had] eight wings; and under their wings was the likeness of men's hands.
੨੧ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।
22 And [as for] the likeness of their faces, these are the [same] faces which I saw under the glory of the God of Israel by the river of Chobar: and they went each straight forward.
੨੨ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।