< Ezra 9 >
1 And when these things were finished, the princes drew near to me, saying, The people of Israel, and the priests, and the Levites, have not separated themselves from the people of the lands in their abominations, [even] the Chananite, the Ethite, the Pherezite, the Jebusite, the Ammonite, the Moabite, and the Moserite and the Amorite.
੧ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
2 For they have taken of their daughters for themselves and their sons; and the holy seed has passed among the nations of the lands, and the hand of the rulers [has been] first in this transgression.
੨ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
3 And when I heard this thing, I rent my garments, and trembled, and plucked [some] of the hairs of my head and of my beard, and sat down mourning.
੩ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
4 Then there assembled to me all that followed the word of the God of Israel, on account of the transgression of the captivity; and I remained mourning until the evening sacrifice.
੪ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
5 And at the evening sacrifice I rose up from my humiliation; and when I had rent my garments, then I trembled, and I bow myself on my knees, and spread out my hands to the Lord God,
੫ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
6 and I said, O Lord, I am ashamed and confounded, O my God, to lift up my face to thee: for our transgressions have abounded over our head, and our trespasses have increased even to heaven.
੬ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
7 From the days of our fathers we have been in a great trespass until this day: and because of our iniquities we, and our kings, and our children, have been delivered into the hand of the kings of the Gentiles by the sword, and by captivity, and by spoil, and with shame of our face, as at this day.
੭ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
8 And now our God has dealt mercifully with us, so as to leave us to escape, and to give us an establishment in the place of his sanctuary, to enlighten our eyes, and to give a little quickening in our servitude.
੮ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
9 For we are slaves, yet in our servitude the Lord our God has not deserted us; and he has extended favour to us in the sight of the kings of the Persians, to give us a quickening, that they should raise up the house of our God, and restore the desolate places of it, and to give us a fence in Juda and Jerusalem.
੯ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
10 What shall we say, our God, after this? for we have forsaken thy commandments,
੧੦“ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
11 which thou hast given us by the hand of thy servants the prophets, saying, The land, into which ye go to inherit it, is a land subject to disturbance by the removal of the people of the nations for their abominations, wherewith they have filled it from one end to the other by their uncleanness.
੧੧ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
12 And now give not your daughters to their sons, and take not of their daughters for your sons, neither shall ye seek their peace or their good for ever: that ye may be strong, and eat the good of the land, and transmit it as an inheritance to your children for ever.
੧੨ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
13 And after all that is come upon us because of our evil deeds, and our great trespass, [it is clear] that there is none such as our God, for thou has lightly visited our iniquities, and given us deliverance;
੧੩ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
14 whereas we have repeatedly broken thy commandments, and intermarried with the people of the lands: be not very angry with us to [our] utter destruction, so that there should be no remnant or escaping one.
੧੪ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
15 O Lord God of Israel, thou [art] righteous; for we remain [yet] escaped, as at this day: behold, we [are] before thee in our trespasses: for we cannot stand before thee on this account.
੧੫ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”