< Esias 19 >
1 THE VISION OF EGYPT. Behold, the Lord sits on a swift cloud, and shall come to Egypt: and the idols of Egypt shall be moved at his presence, and their heart shall faint within them.
੧ਮਿਸਰ ਦੇਸ ਦੇ ਵਿਖੇ ਅਗੰਮ ਵਾਕ । ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।
2 And the Egyptians shall be stirred up against the Egyptians: and a man shall fight against his brother, and a man against his neighbor, city against city, and law against law.
੨ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।
3 And the spirit of the Egyptians shall be troubled within them; and I will frustrate their counsel: and they shall enquire of their gods and their images, and them that speak out of the earth, and them that have in them a divining spirit.
੩ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।
4 And I will deliver Egypt into the hands of men, of cruel lords; and cruel kings shall rule over them: thus saith the Lord of hosts.
੪ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
5 And the Egyptians shall drink the water that is by the sea, but the river shall fail, and be dried up.
੫ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,
6 And the streams shall fail, and the canals of the river; and every reservoir of water shall be dried up, in every marsh also of reed and papyrus.
੬ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ਼ ਜਾਣਗੇ।
7 And all the green herbage round about the river, and everything sown by the side of the river, shall be blasted with the wind and dried up.
੭ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।
8 And the fishermen shall groan, and all that cast a hook into the river shall groan; they also that cast nets, and the anglers shall mourn.
੮ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ਼ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।
9 And shame shall come upon them that work fine flax, and them that make fine linen.
੯ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।
10 And they that work at them shall be in pain, and all that make beer shall be grieved, and be pained in their souls.
੧੦ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਔਖੇ ਹੋਣਗੇ।
11 And the princes of Tanis shall be fools: [as for] the king's wise counsellors, their counsel shall be turned into folly: how will ye say to the king, we are sons of wise men, sons of ancient kings?
੧੧ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?
12 Where are now thy wise men? and let them declare to thee, and say, What has the Lord of hosts purposed upon Egypt?
੧੨ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।
13 The princes of Tanis have failed, and the princes of Memphis are lifted up [with pride], and they shall cause Egypt to wander by tribes.
੧੩ਸੋਆਨ ਦੇ ਹਾਕਮ ਮੂਰਖ ਬਣ ਗਏ, ਨੋਫ਼ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।
14 For the Lord has prepared for them a spirit of error, and they have caused Egypt to err in all their works, as one staggers who is drunken and vomits also.
੧੪ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ।
15 And there shall be no work to the Egyptians, which shall make head or tail, or beginning or end.
੧੫ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜ਼ੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ।
16 But in that day the Egyptians shall be as women, in fear and in trembling because of the hand of the Lord of hosts, which he shall bring upon them.
੧੬ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।
17 And the land of the Jews shall be for a terror to the Egyptians: whosoever shall name it to them, they shall fear, because of the counsel which the Lord of hosts has purposed concerning it.
੧੭ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ।
18 In that day there shall be five cities in Egypt speaking the language of Chanaan, and swearing by the name of the Lord of hosts; one city shall be called the city of Asedec.
੧੮ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।
19 In that day there shall be an altar to the Lord in the land of the Egyptians, and a pillar to the Lord by its border.
੧੯ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ।
20 And it shall be for a sign to the Lord for ever in the land of Egypt: for they shall presently cry to the Lord by reason of them that afflict them, and he shall send them a man who shall save them; he shall judge and save them.
੨੦ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।
21 And the Lord shall be known to the Egyptians, and the Egyptians shall know the Lord in that day; and they shall offer sacrifices, and shall vow vows to the Lord, and pay [them].
੨੧ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।
22 And the Lord shall smite the Egyptians with a stroke, and shall completely heal them: and they shall return to the Lord, and he shall hear them, and thoroughly heal them.
੨੨ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।
23 In that day there shall be a way from Egypt to the Assyrians, and the Assyrians shall enter into Egypt, and the Egyptians shall go to the Assyrians, and the Egyptians shall serve the Assyrians.
੨੩ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।
24 In that day shall Israel be third with the Egyptians and the Assyrians, blessed in the land which the Lord of hosts has blessed,
੨੪ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ।
25 saying, Blessed be my people that is in Egypt, and that is among the Assyrians, and Israel mine inheritance.
੨੫ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮਿਰਾਸ ਮੁਬਾਰਕ ਹੋਵੇ।