< Esias 3 >

1 Behold now, the Lord, the Lord of hosts, will take away from Jerusalem and from Judea the mighty man and mighty woman, the strength of bread, and the strength of water,
ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
2 the great and mighty man, the warrior and the judge, and the prophet, and the counsellor, and the elder,
ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫ਼ਾਲ ਪਾਉਣ ਵਾਲਾ ਤੇ ਬਜ਼ੁਰਗ,
3 the captain of fifty also, and the honourable counsellor, and the wise artificer, and the intelligent hearer.
ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ।
4 And I will make youths their princes, and mockers shall have dominion over them.
ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।
5 And the people shall fall, man upon man, and [every] man upon his neighbor: the child shall insult the elder man, and the base the honourable.
ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।
6 For a man shall lay hold of his brother, as one of his father's household, saying, Thou hast raiment, be thou our ruler, and let my meat be under thee.
ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।
7 And he shall answer in that day, and say, I will not be thy ruler; for I have no bread in my house, nor raiment: I will not be the ruler of this people.
ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!
8 For Jerusalem is ruined, and Judea has fallen, and their tongues [have spoken] with iniquity, disobedient [as they are] towards the Lord.
ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।
9 Wherefore now their glory has been brought low, and the shame of their countenance has withstood them, and they have proclaimed their sin as Sodom, and made it manifest.
ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
10 Woe to their soul, for they have devised an evil counsel against themselves, saying against themselves, Let us bind the just, for he is burdensome to us: therefore shall they eat the fruits of their works.
੧੦ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।
11 Woe to the transgressor! evils shall happen to him according to the works of his hands.
੧੧ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
12 O my people, your exactors strip you, and extortioners rule over you: O my people, they that pronounce you blesses lead you astray, and pervert the path of your feet.
੧੨ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।
13 But now the Lord will stand up for judgment, and will enter into judgment with his people.
੧੩ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ।
14 The Lord himself shall enter into judgment with the elders of the people, and with their rulers: but why have ye set my vineyard on fire, and [why is] the spoil of the poor in your houses?
੧੪ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।
15 Why do ye wrong my people, and shame the face of the poor?
੧੫ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?
16 Thus saith the Lord, Because the daughters of Sion are haughty, and have walked with an outstretched neck, and with winking of the eyes, and motion of the feet, at the same time drawing their garments in trains, and at the same time sporting with their feet:
੧੬ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ-ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
17 therefore the Lord will humble the chief daughters of Sion, and the Lord will expose their form in that day;
੧੭ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।
18 and the Lord will take away the glory of their raiment, the curls and the fringes, and the crescents,
੧੮ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,
19 and the chains, and the ornaments of their faces,
੧੯ਛੁਮਕੇ, ਛਣਕੰਗਣ, ਘੁੰਡ,
20 and the array of glorious ornaments, and the armlets, and the bracelets, and the wreathed work, and the finger-rings, and the ornaments for the right hand,
੨੦ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ,
21 and the ear-rings, and the garments with scarlet borders, and the garments with purple grounds, and the shawls to be worn in the house, and the Spartan transparent dresses, and those made of fine linen, and the purple [ones], and the scarlet [ones], and the fine linen, interwoven with gold and purple, and the light coverings for couches.
੨੧ਅਤੇ ਮੁੰਦਰੀਆਂ ਤੇ ਨੱਥਾਂ,
22 And there shall be instead of a sweet smell, dust; and instead of a girdle, thou shalt gird thyself with a rope; and instead of a golden ornament for the head, thou shalt have baldness on account of thy works; and instead of a tunic with a scarlet ground, thou shalt gird thyself with sackcloth.
੨੨ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,
23 And thy most beautiful son whom thou lovest shall fall by the sword; and your mighty men shall fall by the sword, and shall be brought low.
੨੩ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ ਕਰੇਗਾ।
24 And the stores of your ornaments shall mourn, and thou shalt be left alone, and shalt be levelled with the ground.
੨੪ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ।
੨੫ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।
੨੬ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।

< Esias 3 >