< Esias 36 >
1 Now it came to pass in the fourteenth year of the reign of Ezekias, [that] Sennacherim, king of the Assyrians, came up against the strong cities of Judea, and took them.
੧ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
2 And the king of the Assyrians sent Rabsaces out of Laches to Jerusalem to king Ezekias with a large force: and he stood by the conduit of the upper pool in the way of the fuller's field.
੨ਫੇਰ ਅੱਸ਼ੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।
3 And there went forth to him Heliakim the steward, the [son] of Chelcias, and Somnas the scribe, and Joach the [son] of Asaph, the recorder.
੩ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।
4 And Rabsaces said to them, Say to Ezekias, Thus says the great king, the king of the Assyrians, Why art thou secure?
੪ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?
5 Is war carried on with counsel and [mere] words of the lips? and now on whom dost thou trust, that thou rebellest against me?
੫ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
6 Behold, thou trustest on this bruised staff of reed, on Egypt: [as soon] as a man leans upon it, it shall go into his hand, and pierce it: so is Pharao king of Egypt and all that trust in him.
੬ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।
7 But if ye say, We trust in the Lord our God;
੭ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
8 yet now make an agreement with my lord the king of the Assyrians, and I will give you two thousand horses, if ye shall be able to set riders upon them.
੮ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
9 And how can ye [then] turn to the face of the satraps? They that trust on the Egyptians for horse and rider, are [our] servants.
੯ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
10 And now, Have we come up against this land to fight against it without the Lord? The Lord said to me, Go up against this land, and destroy it.
੧੦ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
11 Then Eliakim and Somnas and Joach said to him, Speak to thy servants in the Syrian tongue; for we understand [it]: and speak not to us in the Jewish tongue: and wherefore speakest thou in the ears of the men on the wall?
੧੧ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
12 And Rabsaces said to them, Has my lord sent me to your lord or to you, to speak these words? [has he] not [sent] me to the men that sit on the wall, that they may eat dung, and drink [their] water together with you?
੧੨ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
13 And Rabsaces stood and cried with a loud voice in the Jewish language, and said, Hear ye the words of the great king, the king of the Assyrians:
੧੩ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!
14 thus says the king, Let not Ezekias deceive you with words: he will not be able to deliver you.
੧੪ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।
15 And let not Ezekias say to you, That God will deliver you, and this city will not at all be delivered into the hand of the king of the Assyrians.
੧੫ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
16 Hearken not to Ezekias: thus says the king of the Assyrians, If ye wish to be blessed, come out to me: and ye shall eat every one [of] his vine and his fig-trees, and ye shall drink water out of your own cisterns:
੧੬ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
17 until I come and take you to a land, like your own land, a land of corn and wine, and bread, and vineyards.
੧੭ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।
18 Let not Ezekias deceive you, saying, God will deliver you. Have the gods of the nations delivered each one his own land out of the hand of the king of the Assyrians?
੧੮ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!
19 Where is the god of Emath, and Arphath? and where is the god of Eppharuaim? have they been able to deliver Samaria out of my hand?
੧੯ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
20 Which is the god of all these nations, that has delivered his land out of my hand, that God should deliver Jerusalem out of my hand?
੨੦ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?
21 And they were silent, and none answered him a word; because the king had commanded that none should answer.
੨੧ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।
22 And Heliakim the [son] of Chelcias, the steward, and Somnas the military scribe, and Joach the [son] of Asaph, the recorder, came in to Ezekias, having their garments rent, and they reported to him the words of Rabsaces.
੨੨ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।