< Esias 41 >
1 Hold a feast to me, ye islands: for the princes shall renew [their] strength: let them draw nigh and speak together: then let them declare judgment.
੧ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।
2 Who raised up righteousness from the east, [and] called it to his feet, so that it should go? shall appoint [it] an adversary of Gentiles, and shall dismay kings, and bury their swords in the earth, and cast forth their bows and arrows as sticks?
੨ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।
3 And he shall pursue them; the way of his feet shall proceed in peace.
੩ਉਹ ਉਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਤੋਂ ਲੰਘ ਜਾਂਦਾ ਹੈ, ਜਿਸ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ।
4 Who has wrought and done these things? he has called it who called it from the generations of old; I God, the first and to [all] futurity, I AM.
੪ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!
5 The nations saw, and feared; the ends of the earth drew nigh, and came together,
੫ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ।
6 every one judging for his neighbor and [that] to assist his brother: and one will say,
੬ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ ਹੈ, ਹੌਂਸਲਾ ਰੱਖ!
7 The artificer has become strong, and the coppersmith that smites with the hammer, [and] forges also: sometimes he will say, It is a piece well joined: they have fastened them with nails; they will fix them, and they shall not be moved.
੭ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।
8 But thou, Israel, art my servant Jacob, and he whom I have chosen, the seed of Abraam, whom I have loved:
੮ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
9 whom I have taken hold of from the ends of the earth, and from the high places of it I have called thee, and said to thee, Thou art my servant; I have chosen thee, and I have not forsaken thee.
੯ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।
10 Fear not; for I am with thee: wander not; for I am thy God, who have strengthened thee; and I have helped thee, and have established thee with my just right hand.
੧੦ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
11 Behold, all thine adversaries shall be ashamed and confounded; for they shall be as if they were not: and all thine opponents shall perish.
੧੧ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।
12 Thou shalt seek them, and thou shalt not find the men who shall insolently rage against thee: for they shall be as if they were not, and they that war against thee shall not be.
੧੨ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!
13 For I am thy God, who holdeth thy right hand, who saith to thee,
੧੩ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
14 Fear not, Jacob, [and thou] Israel few in number; I have helped thee, saith thy God, he that redeems thee, O Israel.
੧੪ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।
15 Behold, I have made thee as new saw-shaped threshing wheels of a waggon; and thou shalt thresh the mountains, and beat the hills to powder, and make [them] as chaff:
੧੫ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।
16 and thou shalt winnow [them], and the wind shall carry them away, and a tempest shall scatter them: but thou shalt rejoice in the holy ones of Israel.
੧੬ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ।
17 And the poor and the needy shall exult; for [when] they shall seek water, and there shall be none, [and] their tongue is parched with thirst, I the Lord God, I the God of Israel will hear, and will not forsake them:
੧੭ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
18 but I will open rivers on the mountains, and fountains in the midst of plains: I will make the desert pools of water, and a thirsty land watercourses.
੧੮ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
19 I will plant in the dry land the cedar and box, the myrtle and cypress, and white poplar:
੧੯ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।
20 that they may see, and know, and perceive, and understand together, that the hand of the Lord has wrought these [works], and the Holy One of Israel has displayed [them].
੨੦ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।
21 Your judgment draws nigh, saith the Lord God; your counsels have drawn nigh, saith the King of Jacob.
੨੧ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।
22 Let them draw nigh, and declare to you what things shall come to pass; or tell [us] what things were of old, and we will apply [our] understanding, and we shall know what are the last and the future things:
੨੨ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।
23 tell us, declare ye to us the things that are coming on at the last [time], and we shall know that ye are gods: do good, and do evil, and we shall wonder, and see at the same time
੨੩ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!
24 whence ye are, and whence is your works: they have chosen you an abomination out of the earth.
੨੪ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੋਕਟ ਜਿਹੇ ਹਨ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।
25 But I have raised up him that [comes] from the north, and him that [comes] from the rising of the sun: they shall be called by my name: let the princes come, and as potter's clay, and as a potter treading clay, so shall ye be trodden down.
੨੫ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।
26 For who will declare the things from the beginning, that we may know also the former things, and we will say that they are true? there is no one that speaks beforehand, nor anyone that hears your words.
੨੬ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
27 I will give dominion to Sion, and will comfort Jerusalem by the way.
੨੭ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖ਼ਸ਼ਿਆ।
28 For from among the nations, behold, [there was] no one; and of their idols there was none to declare [anything]: and if I should ask them, Whence are ye? they could not answer me.
੨੮ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ।
29 For [these] are your makers, [as ye think], and they that cause you to err in vain.
੨੯ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ।