< Jeremias 49 >
1 Then came all the leaders of the host, and Joanan, and Azarias the son of Maasaeas, and all the people great and small,
੧ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?
2 to Jeremias the prophet, and said to him, Let now our supplication come before thy face, and pray thou to the Lord thy God for this remnant; for we are left few out of many, as thine eyes see.
੨ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ।
3 And let the Lord thy God declare to us the way wherein we should walk, and the thing which we should do.
੩ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
4 And Jeremias said to them, I have heard [you]; behold, I will pray for you to the Lord our God, according to your words; and it shall come to pass, [that] whatsoever word the Lord God shall answer, I will declare [it] to you; I will not hide anything from you.
੪ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ?
5 And they said to Jeremias, Let the Lord be between us for a just and faithful witness, if we do not according to every word which the Lord shall send to us.
੫ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
6 And whether [it be] good, or whether [it be] evil, we will hearken to the voice of the Lord our God, to whom we send thee; that it may be well with us, because we shall hearken to the voice of the Lord our God.
੬ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।
7 And it came to pass after ten days, [that] the word of the Lord came to Jeremias.
੭ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?
8 And he called Joanan, and the leaders of the host, and all the people from the least even to the greatest,
੮ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ!
9 and he said to them, Thus saith the Lord;
੯ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?
10 If ye will indeed dwell in this land, I will build you, and will not pull [you] down, but will plant you, and in no wise pluck you up: for I have ceased from the calamities which I brought upon you.
੧੦ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।
11 Be not afraid of the king of Babylon, of whom ye are afraid; be not afraid of him, saith the Lord: for I am with you, to deliver you, and save you out of their hand.
੧੧ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ।
12 And I will grant you mercy, and pity you, and will restore you to your land.
੧੨ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
13 But if ye say, We will not dwell in this land, that we may not hearken to the voice of the Lord;
੧੩ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।
14 for we will go into the land of Egypt, and we shall see no war, and shall not hear the sound of a trumpet, and we shall not hunger for bread; and there we will dwell:
੧੪ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ!
15 then hear the word of the Lord; thus saith the Lord;
੧੫ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਕੇ, ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।
16 If ye set your face toward Egypt, and go in there to dwell; then it shall be, [that] the sword which ye fear shall find you in the land of Egypt, and the famine to which ye have regard, shall overtake you, [coming] after you in Egypt; and there ye shall die.
੧੬ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
17 And all the men, and all the strangers who have set their face toward the land of Egypt to dwell there, shall be consumed by the sword, and by the famine: and there shall not one of them escape from the evils which I bring upon them.
੧੭ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ
18 For thus saith the Lord; As my wrath has dropped upon the inhabitants of Jerusalem, so shall my wrath drop upon you, when ye have entered into Egypt: and ye shall be a desolation, and under the power of others, and a curse and a reproach: and ye shall no more see this place.
੧੮ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ
19 [These are the words] which the Lord has spoken concerning you the remnant of Juda; Enter ye not into Egypt: and now know ye for a certainty,
੧੯ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
20 that ye have wrought wickedness in your hearts, when ye sent me, saying, Pray thou for us to the Lord; and according to all that the Lord shall speak to thee we will do.
੨੦ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
21 And ye have not hearkened to the voice of the Lord, with which he sent me to you.
੨੧ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਲਾਲ ਸਮੁੰਦਰ ਤੱਕ ਸੁਣਾਈ ਦੇਵੇਗੀ!
22 Now therefore ye shall perish by sword and by famine, in the place which ye desire to go into to dwell there.
੨੨ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।
੨੩ਦੰਮਿਸ਼ਕ ਦੇ ਵਿਖੇ, ਹਮਾਥ ਅਤੇ ਅਰਪਾਦ ਘਬਰਾ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ।
੨੪ਦੰਮਿਸ਼ਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ।
੨੫ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!
੨੬ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
੨੭ਮੈਂ ਦੰਮਿਸ਼ਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।
੨੮ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!
੨੯ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!
੩੦ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।
੩੧ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।
੩੨ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
੩੩ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ਼ ਉਹ ਦੇ ਵਿੱਚ ਨਾ ਟਿਕੇਗਾ।
੩੪ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ
੩੫ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ
੩੬ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ
੩੭ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ
੩੮ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ
੩੯ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।