< Psalms 35 >

1 [A Psalm] of David. Judge thou, O Lord, them that injure me, fight against them that fight against me.
ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
2 Take hold of shield and buckler, and arise for my help.
ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
3 Bring forth a sword, and stop [the way] against them that persecute me: say to my soul, I am thy salvation.
ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
4 Let them that seek my soul be ashamed and confounded: let them that devise evils against me be turned back and put to shame.
ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
5 Let them be as dust before the wind, and an angel of the Lord afflicting them.
ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
6 Let their way be dark and slippery, and an angel of the Lord persecuting them.
ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
7 For without cause they have hid for me their destructive snare: without a cause they have reproached my soul.
ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8 Let a snare which they know not come upon them; and the gin which they hid take them; and let them fall into the very same snare.
ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9 But my soul shall exult in the Lord: it shall delight in his salvation.
ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10 All my bones shall say, O Lord, who is like to thee? delivering the poor out of the hand of them that are stronger than he, yea, the poor and needy one from them that spoil him.
੧੦ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11 Unjust witnesses arose, and asked me of things I new not.
੧੧ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12 They rewarded me evil for good, and bereavement to my soul.
੧੨ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13 But I, when they troubled me, put on sackcloth, and humbled my soul with fasting: and my prayer shall return to my [own] bosom.
੧੩ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ ।
14 I behaved agreeably towards them as [if it had been] our neighbour [or] brother: I humbled myself as one mourning and sad of countenance.
੧੪ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
15 Yet they rejoiced against me, and plagues were plentifully brought against me, and I knew [it] not: they were scattered, but repented not.
੧੫ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
16 They tempted me, they sneered at me most contemptuously, they gnashed their teeth upon me.
੧੬ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
17 O Lord, when wilt thou look upon me? Deliver my soul from their mischief, mine only-begotten one from the lions.
੧੭ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
18 I will give thanks to thee even in a great congregation: in an abundant people I will praise thee.
੧੮ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
19 Let not them that are mine enemies without a cause rejoice against me; who hate me for nothing, and wink with their eyes.
੧੯ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
20 For to me they spoke peaceably, but imagined deceits in [their] anger.
੨੦ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21 And they opened wide their mouth upon me; they said Aha, aha, our eyes have seen [it].
੨੧ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22 Thou hast seen [it], O Lord: keep not silence: O Lord, withdraw not [thyself] from me.
੨੨ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23 Awake, O Lord, and attend to my judgment, [even] to my cause, my God and my Lord.
੨੩ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
24 Judge me, O Lord, according to thy righteousness, O Lord my God; and let them not rejoice against me.
੨੪ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
25 Let them not say in their hearts, Aha, aha, [it is pleasing] to our soul: neither let them say, We have devoured him.
੨੫ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
26 Let them be confounded and ashamed together that rejoice at my afflictions: let them be clothed with shame and confusion that speak great swelling words against me.
੨੬ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27 Let them that rejoice in my righteousness exult and be glad: and let them say continually, The Lord be magnified, who desire the peace of his servant.
੨੭ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
28 And my tongue shall meditate on thy righteousness, [and] on thy praise all the day.
੨੮ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।

< Psalms 35 >