< Psalms 44 >
1 For the end, a Psalm for instruction, for the sons of Core. O God, we have heard with our ears, our fathers have told us, the work which thou wroughtest in their days, in the days of old.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
2 Thine hand utterly destroyed the heathen, and thou didst plant them: thou didst afflict the nations, and cast them out.
੨ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
3 For they inherited not the land by their [own] sword, and their [own] arm did not deliver them; but thy right hand, and thine arm, and the light of thy countenance, because thou wert well pleased in them.
੩ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
4 Thou art indeed my King and my God, who commandest deliverances for Jacob.
੪ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
5 In thee will we push down our enemies, and in thy name will we bring to nought them that rise up against us.
੫ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
6 For I will not trust in my bow, and my sword shall not save me.
੬ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
7 For thou hast saved us from them that afflicted us, and hast put to shame them that hated us.
੭ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
8 In God will we make our boast all the day, and to thy name will we give thanks for ever. (Pause)
੮ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।
9 But now thou hast cast off, and put us to shame; and thou wilt not go forth with our hosts.
੯ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।
10 Thou hast turned us back before our enemies; and they that hated us spoiled for themselves.
੧੦ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।
11 Thou madest us as sheep for meat; and thou scatteredst us among the nations.
੧੧ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।
12 Thou hast sold thy people without price, and there was no profit by their exchange.
੧੨ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।
13 Thou hast made us a reproach to our neighbours, a scorn and derision them that are round about us.
੧੩ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।
14 Thou hast made us a proverb among the Gentiles, a shaking of the head among the nations.
੧੪ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।
15 All the day my shame is before me, and the confusion of my face has covered me,
੧੫ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
16 because of the voice of the slanderer and reviler; because of the enemy and avenger.
੧੬ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
17 All these things are come upon us: but we have not forgotten thee, neither have we dealt unrighteously in thy covenant.
੧੭ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
18 And our heart has not gone back; but thou hast turned aside our paths from thy way.
੧੮ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
19 For thou hast laid us low in a place of affliction, and the shadow of death has covered us.
੧੯ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
20 If we have forgotten the name of our God, and if we have spread out our hands to a strange god; shall not God search these things out?
੨੦ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
21 for he knows the secrets of the heart.
੨੧ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
22 For, for thy sake we are killed all the day long; we are counted as sheep for slaughter.
੨੨ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
23 Awake, wherefore sleepest thou, O Lord? arise, and do not cast [us] off for ever.
੨੩ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।
24 Wherefore turnest thou thy face away, [and] forgettest our poverty and our affliction?
੨੪ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?
25 For our soul has been brought down to the dust; our belly has cleaved to the earth.
੨੫ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!
26 Arise, O Lord, help us, and redeem us for thy name's sake.
੨੬ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!।