< Kings III 2 >

1 And the days of David drew near that he should die: and he addressed his son Solomon, saying, I go the way of all the earth:
ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ, ਤਾਂ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਆਗਿਆ ਦਿੱਤੀ
2 but be you strong, and show yourself a man;
ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ।
3 and keep the charge of the Lord your God, to walk in his ways, to keep the commandments and the ordinances and the judgements which are written in the law of Moses; that you may understand what you shall do in all things that I command you:
ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
4 that the Lord may confirm his word which he spoke, saying, If your children shall take heed to their way to walk before me in truth with all their heart, [I promise you], saying, there shall not fail you a man on the throne of Israel.
ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।
5 Moreover you know all that Joab the son of Saruia did to me, what he did to the two captains of the forces of Israel, to Abenner the son of Ner, and to Amessai the son of Jether, that he killed them, and shed the blood of war in peace, and put innocent blood on his girdle that was about his loins, and on his sandal that was on his foot.
ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।
6 Therefore you shall deal [with him] according to your wisdom, and you shall not bring down his grey hairs in peace to the grave. (Sheol h7585)
ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਅਧੋਲੋਕ ਵਿੱਚ ਨਾ ਜਾਣ ਦੇਵੀਂ। (Sheol h7585)
7 But you shall deal kindly with the sons of Berzelli the Galaadite, and they shall be amongst those that eat at your table; for thus they drew near to me when I fled from the face of your brother Abessalom.
ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
8 And, behold, [there is] with you Semei the son of Gera, a Benjamite of Baurim: and he cursed me with a grievous curse in the day when I went into the camp; and he came down to Jordan to meet me, and I swore to him by the Lord, saying, I will not put you to death with the sword.
ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
9 But you shall by no means hold him guiltless, for you are a wise man, and will know what you shall do to him, and shall bring down his grey hairs with blood to the grave. (Sheol h7585)
ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। (Sheol h7585)
10 And David slept with his fathers, and was buried in the city of David.
੧੦ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
11 And the days which David reigned over Israel [were] forty years; he reigned seven years in Chebron, and thirty-three years in Jerusalem.
੧੧ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
12 And Solomon sat on the throne of his father David, and his kingdom was established greatly.
੧੨ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
13 And Adonias the son of Aggith came in to Bersabee the mother of Solomon, and did obeisance to her: and she said, Do you enter peaceably? and he said, Peaceably:
੧੩ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
14 I have business with you. And she said to him, Say on.
੧੪ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।
15 And he said to her, You know that the kingdom was mine, and all Israel turned their face towards me for a king; but the kingdom was turned [from me] and became my brother's: for it was [appointed] to him from the Lord.
੧੫ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।
16 And now I make one request of you, do not turn away your face. And Bersabee said to him, Speak [on].
੧੬ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
17 And he said to her, Speak, I pray you, to king Solomon, for he will not turn away his face from you, and let him give me Abisag the Somanite for a wife.
੧੭ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ।
18 And Bersabee said, Well; I will speak for you to the king.
੧੮ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਬਾਰੇ ਪਾਤਸ਼ਾਹ ਨਾਲ ਗੱਲ ਕਰਾਂਗੀ।
19 And Bersabee went in to king Solomon to speak to him concerning Adonias; and the king rose up to meet her, and kissed her, and sat on the throne, and a throne was set for the mother of the king, and she sat on his right hand.
੧੯ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
20 And she said to him, I ask of you one little request; turn not away my face from you. And the king said to her, Ask, my mother, and I will not reject you.
੨੦ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ। ਮੈਨੂੰ ਖਾਲੀ ਨਾ ਮੋੜੀਂ, ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ।
21 And she said, Let, I pray you, Abisag the Somanite be given to Adonias your brother to wife.
੨੧ਉਸ ਨੇ ਆਖਿਆ ਕਿ ਅਬੀਸ਼ਗ ਸ਼ੂਨੰਮੀ ਨੂੰ ਆਪਣੇ ਭਰਾ ਅਦੋਨੀਯਾਹ ਦੀ ਪਤਨੀ ਹੋਣ ਲਈ ਦੇ।
22 And king Solomon answered and said to his mother, And why have you asked Abisag for Adonias? ask for him the kingdom also; for he [is] my elder brother, and he has for his companion Abiathar the priest, and Joab the son of Saruia the commander-in-chief.
੨੨ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।
23 And king Solomon swore by the Lord, saying, God do so to me, and more also, [if it be not] that Adonias has spoken this word against his own life.
੨੩ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ।
24 And now [as] the Lord lives who has established me, and set me on the throne of my father David, and he has made me a house, as the Lord spoke, this day shall Adonias be put to death.
੨੪ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ।
25 So king Solomon sent by the hand of Banaeas the son of Jodae, and he killed him, and Adonias died in that day.
੨੫ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਅਤੇ ਉਹ ਨੇ ਜਾ ਕੇ ਉਸ ਉੱਤੇ ਅਜਿਹਾ ਹਮਲਾ ਕੀਤਾ ਕਿ ਉਹ ਮਰ ਗਿਆ।
26 And the king said to Abiathar the priest, Depart you quickly to Anathoth to your farm, for you are worthy of death this day; but I will not kill you, because you have borne the ark of the covenant of the Lord before my father, and because you was afflicted in all things wherein my father was afflicted.
੨੬ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਕਿ ਤੂੰ ਅਨਾਥੋਥ ਨੂੰ ਆਪਣੇ ਖੇਤਾਂ ਵੱਲ ਚਲਾ ਜਾ, ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੂ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਤੂੰ ਉਨ੍ਹਾਂ ਸਭਨਾਂ ਦੁੱਖਾਂ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ।
27 And Solomon removed Abiathar from being a priest of the Lord, that the word of the Lord might be fulfilled, which he spoke concerning the house of Heli in Selom.
੨੭ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਕਿ ਉਹ ਯਹੋਵਾਹ ਦਾ ਜਾਜਕ ਨਾ ਰਹੇ ਇਸ ਲਈ ਕਿ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ, ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।
28 And the report came to Joab son of Saruia; for Joab had turned after Adonias, and he went not after Solomon: and Joab fled to the tabernacle of the Lord, and caught hold of the horns of the altar.
੨੮ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
29 And it was told Solomon, saying, Joab has fled to the tabernacle of the Lord, and behold! he has hold of the horns of the altar. And king Solomon sent to Joab, saying, What ails you, that you have fled to the altar? and Joab said, Because I was afraid of you, and fled for refuge to the Lord. And Solomon sent Banaeas son of Jodae, saying, Go and kill him, and bury him.
੨੯ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ।
30 And Banaeas son of Jodae came to Joab to the tabernacle of the Lord, and said to him, Thus says the king, Come forth. And Joab said, I will not come forth, for I will die here. And Banaeas son of Jodae returned and spoke to the king, saying, Thus has Joab spoken, and thus has he answered me.
੩੦ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ।
31 And the king said to him, Go, and do to him as he has spoken, and kill him: and you shall bury him, and you shall remove this day the blood which he shed without cause, from me and from the house of my father.
੩੧ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਵੀਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੇਰੇ ਤੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ।
32 And the Lord has returned upon his own head the blood of his unrighteousness, inasmuch as he attacked two men more righteous and better than himself, and killed them with the sword, and my father David knew not of their blood, [even] Abenner the son of Ner the commander-in-chief of Israel, and Amessa the son of Jether the commander-in-chief of Juda.
੩੨ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।
33 And their blood is returned upon his head, and upon the head of his seed for ever: but to David, and his seed, and his house, and his throne, may there be peace for ever from the Lord.
੩੩ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।
34 So Banaeas son of Jodae went up, and attacked him, and killed him, and buried him in his house in the wilderness.
੩੪ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ।
35 And the king appointed Banaeas son of Jodae in his place over the host; and the kingdom was established in Jerusalem; and [as for] Sadoc the priest, the king appointed him to be high priest in the room of Abiathar. And Solomon son of David reigned over Israel and Juda in Jerusalem: and the Lord gave understanding to Solomon, and very much wisdom, and largeness of heart, as the sand by the sea-shore.
੩੫ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।
੩੬ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦਾ ਭੇਜਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਉੱਥੇ ਹੀ ਰਹਿ ਅਤੇ ਉੱਥੋਂ ਕਿਤੇ ਬਾਹਰ ਨਾ ਜਾਈਂ।
੩੭ਕਿਉਂ ਜੋ ਅਜਿਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ, ਤਾਂ ਤੂੰ ਸੱਚ-ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ।
੩੮ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸੱਚ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ। ਸ਼ਿਮਈ ਬਹੁਤ ਦਿਨਾਂ ਤੱਕ ਯਰੂਸ਼ਲਮ ਵਿੱਚ ਟਿਕਿਆ ਰਿਹਾ।
੩੯ਤੀਜੇ ਸਾਲ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਗਥ ਦੇ ਰਾਜਾ ਮਅਕਾਹ ਦੇ ਪੁੱਤਰ ਆਕੀਸ਼ ਦੇ ਕੋਲ ਭੱਜ ਗਏ, ਤਦ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਸੇਵਕ ਗਥ ਵਿੱਚ ਹਨ।
੪੦ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।
੪੧ਤਦ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਤੇ ਮੁੜ ਆਇਆ।
੪੨ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ। ਮੈਂ ਗੱਲ ਸੁਣ ਲਈ ਹੈ।
੪੩ਫੇਰ ਤੂੰ ਕਿਉਂ ਯਹੋਵਾਹ ਦੀ ਸਹੁੰ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?
੪੪ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੂੰ ਮੇਰੇ ਪਿਤਾ ਦਾਊਦ ਨਾਲ ਕੀਤੀ, ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਮੋੜ ਲਿਆਵੇਗਾ।
੪੫ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੱਕ ਕਾਇਮ ਰਹੇਗੀ।
੪੬ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ, ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਹਮਲਾ ਕੀਤਾ ਕਿ ਉਹ ਮਰ ਗਿਆ, ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।

< Kings III 2 >