< Kings III 4 >
1 And king Solomon reigned over Israel.
੧ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।
2 And these [are] the princes which he had; Azarias son of Sadoc.
੨ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ,
3 Eliaph, and Achia son of Seba, scribes; and Josaphat son of Achilud, recorder.
੩ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ, ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ,
4 And Banaeas son of Jodae over the host; and Sadoc and Abiathar [were] priests.
੪ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,
5 And Ornia the son of Nathan [was] over the officers; and Zabuth son of Nathan [was] the king's friend.
੫ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,
6 And Achisar was steward, and Eliac the [chief] steward; and Eliab the son of Saph [was] over the family: and Adoniram the son of Audon over the tribute.
੬ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।
7 And Solomon had twelve officers over all Israel, to provide for the king and his household; each one's turn came to supply for a month in the year.
੭ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
8 And these [were] their names: Been the son of Or in the mount of Ephraim, one.
੮ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;
9 The son of Dacar, in Makes, and in Salabin, and Baethsamys, and Elon as far as Bethanan, one.
੯ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
10 The son of Esdi in Araboth; his [was] Socho, and all the land of Opher.
੧੦ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;
11 All Nephthador [belonged to] the son of Aminadab, Tephath daughter of Solomon was his wife, one.
੧੧ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
12 Bana son of Achiluth [had] Ithaanach, and Mageddo, and [his was] the whole house of San which was by Sesathan below Esrae, and from Bethsan as far as Sabelmaula, as far as Maeber Lucam, one.
੧੨ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
13 The son of Naber in Raboth Galaad, to him [fell] the lot of Ergab in Basan, sixty great cities with walls, and brazen bars, one.
੧੩ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
14 Achinadab son of Saddo, [had] Maanaim.
੧੪ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;
15 Achimaas [was] in Nephthalim, and he took Basemmath daughter of Solomon to wife, one.
੧੫ਅਹੀਮਅਸ ਨਫ਼ਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;
16 Baana son of Chusi, in Aser and in Baaloth, one,
੧੬ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
17 Josaphat son of Phuasud [was] in Issachar.
੧੭ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;
18 Semei son of Ela, in Benjamin.
੧੮ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;
19 Gaber son of Adai in the land of Gad, [the land] of Seon king of Esebon, and of Og king of Basan, and one officer in the land of Juda.
੧੯ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।
20 And thus the officers provided king Solomon: and [they execute] every one in his month all the orders for the table of the king, they omit nothing.
੨੦ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।
21 And they carried the barley and the straw for the horses and the chariots to the place where the king might be, each according to his charge.
੨੧ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।
22 And these [were] the requisite supplies for Solomon: in one day thirty measures of fine flour, and sixty measures of fine pounded meal,
੨੨ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,
23 and ten choice calves, and twenty pastured oxen, and a hundred sheep, besides stags, and choice fatted does.
੨੩ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
24 For he had dominion on this side the river, and he was at peace on all sides round about.
੨੪ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ।
੨੫ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
੨੬ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
੨੭ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।
੨੮ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।
29 And the Lord gave understanding to Solomon, and very much wisdom, and enlargement of heart, as the sand on the seashore.
੨੯ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
30 And Solomon abounded greatly beyond the wisdom of all the ancients, and beyond all the wise men of Egypt.
੩੦ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ।
31 And he was wiser than all [other] men: and he was wiser than Gaethan the Zarite, and [than] Aenan, and [than] Chalcad and Darala the son of Mal.
੩੧ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।
32 And Solomon spoke three thousand proverbs, and his songs were five thousand.
੩੨ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।
33 And he spoke of trees, from the cedar in Libanus even to the hyssop which comes out through the wall: he spoke also of cattle, and of birds, and of reptiles, and of fishes.
੩੩ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।
34 And all the nations came to hear the wisdom of Solomon, and [ambassadors] from all the kings of the earth, as many as heard of his wisdom.
੩੪ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ।