< Chronicles II 17 >
1 And Josaphat his son reigned in his stead, Josaphat strengthened himself against Israel.
੧ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
2 And he put garrisons in all the strong cities of Juda, and appointed captains in all the cities of Juda, and in the cities of Ephraim, which Asa his father had taken.
੨ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
3 And the Lord was with Josaphat, for he walked in the first ways of his father, and did not seek to idols;
੩ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
4 but he sought to the Lord God of his father, and walked in the commandments of his father, and not according to the works of Israel.
੪ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
5 And the Lord prospered the kingdom in his hand; and all Juda gave gifts to Josaphat; and he had great wealth and glory.
੫ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
6 And his heart was exalted in the way of the Lord; and he removed the high places and the groves from the land of Juda.
੬ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
7 And in the third year of his reign, he sent his chief men, and his mighty men, Abdias and Zacharias, and Nathanael, and Michaias, to teach in the cities of Juda.
੭ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
8 And with them [were] the Levites, Samaias, and Nathanias, and Zabdias, and Asiel, and Semiramoth, and Jonathan, and Adonias, and Tobias, and Tobadonias, Levites, and with them Elisama and Joram, the priests.
੮ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
9 And they taught in Juda, and [there was] with them the book of the law of the Lord, and they passed through the cities of Juda, and taught the people.
੯ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
10 And a terror of the Lord was upon all the kingdoms of the land round about Juda, and they made no war against Josaphat.
੧੦ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
11 And [some] of the Philistines brought to Josaphat gifts, and silver, and presents; and the Arabians brought him seven thousand and seven hundred rams.
੧੧ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
12 And Josaphat increased in greatness exceedingly, and built in Judea places of abode, and strong cities.
੧੨ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
13 And he had many works in Judea: and the mighty men of war, [the men] of strength, [were] in Jerusalem.
੧੩ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
14 And this [is] their number according to the houses of their fathers; even the captains of thousands in Juda [were], Ednas the chief, and with him mighty men of strength three hundred thousand.
੧੪ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
15 And after him, Joanan the captain, and with him two hundred and eighty thousand.
੧੫ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
16 And after him Amasias the [son] of Zari, who was zealous for the Lord; and with him two hundred thousand mighty men of strength.
੧੬ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
17 And out of Benjamin [there was] a mighty man of strength, even Eliada, and with him two hundred thousand archers and targeteers.
੧੭ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
18 And after him Jozabad, and with him a hundred and eighty thousand mighty men of war.
੧੮ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
19 These were the king's servants besides those whom the king put in the strong cities in all Judea.
੧੯ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।