< Chronicles II 32 >
1 And after these things and this faithful dealing, came Sennacherim king of the Assyrians, and he came to Juda, and encamped against the fortified cities, and intended to take them for himself.
੧ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
2 And Ezekias saw that Sennacherim was come, and [that] his face [was set] to fight against Jerusalem.
੨ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ
3 And he took counsel with his elders and his mighty [men] to stop the wells of water which were without the city: and they helped him.
੩ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
4 And he collected many people, and stopped the wells of water, and the river that flowed through the city, saying, Lest the king of Assyria come, and find much water, and strengthen [himself].
੪ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
5 And Ezekias strengthened [himself], and built all the wall that had been pulled down, and the towers, and another wall in front without, and fortified the strong place of the city of David, and prepared arms in abundance.
੫ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
6 And he appointed captains of war over the people, and they were gathered to [meet] him to the open place of the gate of the valley, and he encouraged them, saying,
੬ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਨਿਯੁਕਤ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,
7 Be strong and courageous, and fear not, neither be dismayed before the King of Assyria, and before all the nation that [is] with him: for [there are] more with us than with him.
੭ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
8 With him [are] arms of flesh; but with us [is] the Lord our God to save [us], and to fight our battle. And the people were encouraged at the words of Ezekias king of Juda.
੮ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
9 And afterward Sennacherim king of the Assyrians sent his servants to Jerusalem; and [he went] himself against Lachis, and all his army with him, and sent to Ezekias king of Juda, and to all Juda that [was] in Jerusalem, saying,
੯ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ
10 Thus says Sennacherim king of the Assyrians, On what do you trust, that you will remain in the siege in Jerusalem?
੧੦ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
11 Does not Ezekias deceive you, to deliver you to death and famine and thirst, saying, The Lord our God will deliver us out of the hand of the king of Assyria?
੧੧ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ?
12 Is not this Ezekias who has taken down his altars and his high places and has spoken to Juda and the dwellers in Jerusalem, saying, You shall worship before this altar and burn incense upon it?
੧੨ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?
13 Know you not what I and my fathers have done to all the nations of the countries? Could the gods of the nations of all the earth at all rescue their people out of my hand?
੧੩ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸਕੇ?
14 Who is there amongst all the gods of those nations whom my fathers utterly destroyed, [worthy of trust]? Could they deliver their people out of my hand, that your God should deliver you out of my hand?
੧੪ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
15 Now then, let not Ezekias deceive you, and let him not make you thus confident, and believe him not: for no god of any kingdom or nation is at all able to deliver his people out of my hand, or the hand of my fathers: therefore your God shall not deliver you out of my hand.
੧੫ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
16 And his servants continued to speak against the Lord God, and against his servant Ezekias.
੧੬ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ
17 And he wrote a letter to reproach the Lord God of Israel, and spoke concerning him, saying, As the gods of the nations of the earth have not delivered their people out of my hand, so the God of Ezekias shall by no means deliver his people out of my hand.
੧੭ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ
18 And he cried with a loud voice in the Jews' language to the people of Jerusalem on the wall, [calling them] to assist them, and pull down [the walls], that they might take the city.
੧੮ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
19 And he spoke against the God of Jerusalem, even as against the gods of the nations of the earth, the works of the hands of men.
੧੯ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।
20 And king Ezekias and Esaias the prophet the son of Amos prayed concerning these things, and they cried to heaven.
੨੦ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
21 And the Lord sent an angel, and he destroyed every mighty man and warrior, and leader and captain in the camp of the king of Assyria: and he returned with shame of face to his own land and came into the house of his god: and [some] of them that came out of his bowels killed him with the sword.
੨੧ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
22 So the Lord delivered Ezekias and the dwellers in Jerusalem out of the hand of Sennacherim King of Assyria, and out of the hand of all [his enemies], and gave them rest round about.
੨੨ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
23 And many brought gifts to the Lord to Jerusalem, and presents to Ezekias king of Juda; and he was exalted in the eyes of all the nations after these things.
੨੩ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
24 In those days Ezekias was sick even to death, and prayed to the Lord: and he listened to him, and gave him a sign.
੨੪ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
25 But Ezekias did not recompense the Lord according to the return which he made him, but his heart was lifted up: and wrath came upon him, and upon Juda and Jerusalem.
੨੫ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
26 And Ezekias humbled himself after the exaltation of his heart, he and the dwellers in Jerusalem; and the wrath of the Lord did not come upon them in the days of Ezekias.
੨੬ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।
27 And Ezekias had wealth and very great glory: and he made for himself treasuries of gold, and silver, and precious stones, also for spices, and stores for arms, and for precious vessels;
੨੭ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ
28 and cities for the produce of corn, and wine, and oil; and stalls and mangers for every [kind of] cattle, and folds for flocks;
੨੮ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ ।
29 and cities which he built for himself, and store of sheep and oxen in abundance, for the Lord gave him a very great store.
੨੯ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ ।
30 The same Ezekias stopped up the course of the water of Gion above, and brought the water down straight south of the city of David. And Ezekias prospered in all his works.
੩੦ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ ।
31 Notwithstanding, in regard to the ambassadors of the princes of Babylon, who were sent to him to enquire of him [concerning] the prodigy which came upon the land, the Lord left him, to try him, to know what was in his heart.
੩੧ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।
32 And the rest of the acts of Ezekias, and his kindness, behold, they are written in the prophecy of Esaias the son of Amos the prophet, and in the book of the kings of Juda and Israel.
੩੨ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
33 And Ezekias slept with his fathers, and they buried him in a high place amongst the sepulchres of the sons of David: and all Juda and the dwellers in Jerusalem gave him glory and honour at his death. And Manasses his son reigned in his stead.
੩੩ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।