< Kings IV 8 >
1 And Elisaie spoke to the woman, whose son he [had] restored to life, saying, Arise, and go you and your house, and sojourn wherever you may sojourn: for the Lord has called for a famine upon the land; indeed it is come upon the land [for] seven years.
੧ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ।
2 And the woman arose, and did according to the word of Elisaie, both she and her house; and they sojourned in the land of the Philistines seven years.
੨ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ।
3 And it came to pass after the expiration of the seven years, that the woman returned out of the land of the Philistines to the city; and came to cry to the king for her house and for her lands.
੩ਸੱਤਾਂ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਇਆ ਕਿ ਉਹ ਔਰਤ ਫ਼ਲਿਸਤੀਆਂ ਦੇ ਦੇਸ਼ ਤੋਂ ਮੁੜ ਆਈ ਅਤੇ ਆਪਣੇ ਘਰ ਦੇ ਲਈ ਅਤੇ ਆਪਣੀ ਜ਼ਮੀਨ ਦੇ ਲਈ ਰਾਜਾ ਕੋਲ ਦੁਹਾਈ ਦੇਣ ਲਈ ਗਈ।
4 And the king spoke to Giezi the servant of Elisaie the man of God, saying, Tell me, I pray you, all the great things which Elisaie has done.
੪ਤਦ ਰਾਜਾ ਪਰਮੇਸ਼ੁਰ ਦੇ ਜਨ ਦੇ ਸੇਵਕ ਗੇਹਾਜੀ ਨਾਲ ਗੱਲਾਂ ਕਰਦਾ ਸੀ ਅਤੇ ਉਸ ਨੇ ਆਖਿਆ ਕਿ ਉਹ ਸਾਰੇ ਵੱਡੇ ਕੰਮ ਜਿਹੜੇ ਅਲੀਸ਼ਾ ਨੇ ਕੀਤੇ ਹਨ ਮੈਨੂੰ ਦੱਸ।
5 And it came to pass, as he was telling the king how he had restored to life the dead son, behold, the woman whose son Elisaie restored to life [came] crying to the king for her house and for her lands. And Giezi said, My lord, O king, this [is] the woman, and this [is] her son, whom Elisaie restored to life.
੫ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ।
6 And the king asked the woman, and she told him: and the king appointed her a eunuch, saying, Restore all that was hers, and all the fruits of the field from the day that she left the land until now.
੬ਜਦ ਰਾਜਾ ਨੇ ਉਸ ਔਰਤ ਨੂੰ ਉਸ ਦੇ ਪੁੱਤਰ ਬਾਰੇ ਪੁੱਛਿਆ, ਤਦ ਉਹ ਨੇ ਉਸ ਨੂੰ ਦੱਸਿਆ। ਇਸ ਲਈ ਰਾਜਾ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, “ਸਭ ਕੁਝ ਜੋ ਇਸ ਦਾ ਸੀ ਜਦ ਤੋਂ ਇਸ ਨੇ ਇਹ ਦੇਸ ਛੱਡਿਆ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇ।”
7 And Elisaie came to Damascus; and the king of Syria the son of Ader was ill, and they brought him word, saying, The man of God is come here.
੭ਤਦ ਅਲੀਸ਼ਾ ਦੰਮਿਸ਼ਕ ਵਿੱਚ ਆਇਆ। ਉਸ ਸਮੇਂ ਅਰਾਮ ਦਾ ਰਾਜਾ ਬਨ-ਹਦਦ ਬਿਮਾਰ ਸੀ ਅਤੇ ਉਹ ਨੂੰ ਇਹ ਦੱਸਿਆ ਗਿਆ ਕਿ ਪਰਮੇਸ਼ੁਰ ਦਾ ਜਨ ਇੱਥੇ ਤੱਕ ਆਇਆ ਹੈ।
8 And the king said to Azael, Take in your hand a present, and go to meet the man of God, and enquire of the Lord by him, saying, Shall I recover of this my disease?
੮ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
9 And Azael went to meet him, and he took a present in his hand, and all the good things of Damascus, forty camels' load, and came and stood before him, and said to Elisaie, Your son the son of Ader, the king of Syria, has sent me to you to enquire, saying, Shall I recover of this my disease?
੯ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?
10 And Elisaie said, Go, say, You shall certainly live; yet the Lord has showed me that you shall surely die.
੧੦ਅਲੀਸ਼ਾ ਨੇ ਉਸ ਨੂੰ ਆਖਿਆ, ਜਾ ਕੇ ਉਸ ਨੂੰ ਆਖ, ਤੂੰ ਚੰਗਾ ਹੋ ਜਾਵੇਂਗਾ ਤਾਂ ਵੀ ਯਹੋਵਾਹ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।
11 And he stood before him, and fixed [his countenance] till he was ashamed: and the man of God wept.
੧੧ਅਤੇ ਉਹ ਉਸ ਦੀ ਵੱਲ ਧਿਆਨ ਲਾ ਕੇ ਵੇਖਦਾ ਰਿਹਾ ਇੱਥੋਂ ਤੱਕ ਕਿ ਉਹ ਸ਼ਰਮਿੰਦਾ ਹੋ ਗਿਆ ਅਤੇ ਪਰਮੇਸ਼ੁਰ ਦਾ ਜਨ ਰੋ ਪਿਆ।
12 And Azael said, Why does my lord weep? And he said, Because I know all the evil that you will do to the children of Israel: you will utterly destroy their strong holds with fire, and you will kill their choice men with the sword, and you will dash their infants [against the ground], and their women with child you will rip up.
੧੨ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।
13 And Azael said, Who is your servant? a dead dog, that he should do this thing? And Elisaie said, The Lord has shown me you ruling over Syria.
੧੩ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ।
14 And he departed from Elisaie, and went in to his lord; and he said to him, What said Elisaie to you? and he said, He said to me, You shall surely live.
੧੪ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ।
15 And it came to pass on the next day that he took a thick cloth, and dipped it in water, and put it on his face, and he died: and Azael reigned in his stead.
੧੫ਅਗਲੇ ਦਿਨ ਅਜਿਹਾ ਹੋਇਆ ਕਿ ਉਹ ਨੇ ਇੱਕ ਚਾਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਅਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ।
16 In the fifth year of Joram son of Achaab king of Israel, and while Josaphat was king of Juda, Joram the son of Josaphat king of Juda began to reign.
੧੬ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯਹੋਰਾਮ ਦੇ ਰਾਜ ਦੇ ਪੰਜਵੇਂ ਸਾਲ ਜਦ ਯਹੋਸ਼ਾਫ਼ਾਤ ਯਹੂਦਾਹ ਦਾ ਰਾਜਾ ਸੀ, ਤਾਂ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦਾ ਪੁੱਤਰ ਯੋਰਾਮ ਯਹੂਦਾਹ ਤੇ ਰਾਜ ਕਰਨ ਲੱਗਾ।
17 Thirty and two years old was he when he began to reign, and he reigned eight years in Jerusalem.
੧੭ਜਦ ਉਹ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
18 And he walked in the way of the kings of Israel, as did the house of Achaab; for the daughter of Achaab was his wife: and he did that which was evil in the sight of the Lord.
੧੮ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ।
19 But the Lord would not destroy Juda for David his servant's sake, as he said he would give a light to him and to his sons continually.
੧੯ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ।
20 In his days Edom revolted from under the hand of Juda, and they made a king over themselves.
੨੦ਉਸ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਲਈ ਇੱਕ ਰਾਜਾ ਬਣਾ ਲਿਆ।
21 And Joram went up to Sior, and all the chariots that were with him: and it came to pass after he had arisen, that he struck Edom who compassed him about, and the captains of the chariots; and the people fled to their tents.
੨੧ਤਦ ਯੋਰਾਮ ਸੇਈਰ ਨੂੰ ਚਲਾ ਗਿਆ ਅਤੇ ਸਾਰੇ ਰੱਥ ਉਸ ਦੇ ਨਾਲ ਸਨ, ਅਜਿਹਾ ਹੋਇਆ ਕਿ ਉਸ ਨੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ, ਰੱਥਾਂ ਦੇ ਸਰਦਾਰਾਂ ਨੂੰ ਮਾਰਿਆ ਅਤੇ ਲੋਕ ਤੰਬੂਆਂ ਨੂੰ ਭੱਜ ਗਏ।
22 Yet Edom revolted from under the hand of Juda till this day. Then Lobna revolted at that time.
੨੨ਇਸ ਕਰਕੇ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੈ ਅਤੇ ਉਸੇ ਵੇਲੇ ਲਿਬਨਾਹ ਸ਼ਹਿਰ ਦੇ ਵਾਸੀ ਵੀ ਬਾਗੀ ਹੋ ਗਿਆ।
23 And the rest of the acts of Joram, and all that he did, behold, are not these written in the book of the chronicles of the kings of Juda?
੨੩ਯੋਰਾਮ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
24 So Joram slept with his fathers, and was buried with his fathers in the city of his father David: and Ochozias his son reigned in his stead.
੨੪ਯੋਰਾਮ ਮਰ ਕੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਹ ਦਾ ਪੁੱਤਰ ਅਹਜ਼ਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
25 In the twelfth year of Joram son of Achaab king of Israel, Ochozias son of Joram began to reign.
੨੫ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।
26 Twenty and two years old [was] Ochozias when he began to reign, and he reigned one year in Jerusalem: and the name of his mother [was] Gotholia, daughter of Ambri king of Israel.
੨੬ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।
27 And he walked in the way of the house of Achaab, and did that which was evil in the sight of the Lord, as did the house of Achaab.
੨੭ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ, ਉਹ ਨੇ ਅਹਾਬ ਦੇ ਘਰਾਣੇ ਵਾਂਗੂੰ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਹ ਅਹਾਬ ਦੇ ਘਰਾਣੇ ਦਾ ਜਵਾਈ ਸੀ।
28 And he went with Joram the son of Achaab to war against Azael king of the Syrians in Remmoth Galaad; and the Syrians wounded Joram.
੨੮ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ।
29 And king Joram returned to be healed in Jezrael of the wounds with which they wounded him in Remmoth, when he fought with Azael king of Syria. And Ochozias son of Joram went down to see Joram the son of Achaab in Jezrael, because he was sick.
੨੯ਅਤੇ ਰਾਜਾ ਯੋਰਾਮ ਮੁੜ ਗਿਆ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਦੇ ਸਮੇਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਤੇ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬਿਮਾਰ ਸੀ।