< Deuteronomy 26 >
1 And it shall be when you shall have entered into the land, which the Lord your God gives you to inherit it, and you shall have inherited it, and you shall have lived upon it,
੧ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
2 that you shall take of the first of the fruits of your land, which the Lord your God gives you, and you shall put them into a basket, and you shall go to the place which the Lord your God shall choose to have his name called there.
੨ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।
3 And you shall come to the priest who shall be in those days, and you shall say to him, I testify this day to the Lord my God, that I am come into the land which the Lord sware to our fathers to give to us.
੩ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”
4 And the priest shall take the basket out of your hands, and shall set it before the altar of the Lord your God:
੪ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।
5 and he shall answer and say before the Lord your God, My father abandoned Syria, and went down into Egypt, and sojourned there with a small number, and became there a mighty nation and a great multitude.
੫ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।
6 And the Egyptians afflicted us, and humbled us, and imposed hard tasks on us:
੬ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ।
7 and we cried to the Lord our God, and the Lord heard our voice, and saw our humiliation, and our labour, and our affliction.
੭ਤਦ ਅਸੀਂ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
8 And the Lord brought us out of Egypt himself with his great strength, and his mighty hand, and his high arm, and with great visions, and with signs, and with wonders.
੮ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,
9 And he brought us into this place, and gave us this land, a land flowing with milk and honey.
੯ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
10 And now, behold, I have brought the first of the fruits of the land, which you gave me, O Lord, a land flowing with milk and honey: and you shall leave it before the Lord your God, and you shall worship before the Lord your God;
੧੦ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ।” ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ।
11 and you shall rejoice in all the good [things], which the Lord your God has given you, [you] and your family, and the Levite, and the stranger that is within you.
੧੧ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ।
12 And when you shall have completed all the tithings of your fruits in the third year, you shall give the second tenth to the Levite, and stranger, and fatherless, and widow; and they shall eat it in your cities, and be merry.
੧੨ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
13 And you shall say before the Lord your God, I have fully collected the holy things out of my house, and I have given them to the Levite, and the stranger, and the orphan, and the widow, according to all commands which you did command me: I did not transgress your command, and I did not forget it.
੧੩ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।
14 And in my distress I did not eat of them, I have not gathered of them for an unclean purpose, I have not given of them to the dead; I have listened to the voice of the Lord our God, I have done as you have commanded me.
੧੪ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।
15 Look down from your holy house, from heaven, and bless your people Israel, and the land which you have given them, as you did swear to our fathers, to give to us a land flowing with milk and honey.
੧੫ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।”
16 On this day the Lord your God charged you to keep all the ordinances and judgements; and you shall observe and do them, with all your heart, and with all your soul.
੧੬ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ।
17 You have chosen God this day to be your God, and to walk in all his ways, and to observe his ordinances and judgements, and to listen to his voice.
੧੭ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।
18 And the Lord has chosen you this day that you should be to him a peculiar people, as he said, to keep his commands;
੧੮ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,
19 and that you should be above all nations, as he has made you renowned, and a boast, and glorious, that you should be a holy people to the Lord your God, as he has spoken.
੧੯ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।